ਲੁਧਿਆਣਾ (ਗੌਤਮ) : ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਦੋਸ਼ ’ਚ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ’ਤੇ ਰਹਿਣ ਵਾਲੀ ਨਾਨਕੀ ਦੀ ਸ਼ਿਕਾਇਤ ’ਤੇ ਨਿਊ ਸ਼ਿਮਲਾਪੁਰੀ ਦੀ ਰਹਿਣ ਵਾਲੀ ਗੁਰਜੀਤ ਕੌਰ ਅਤੇ ਜੋਯਏ ਪਾਲ ਖਿਲਾਫ ਸਾਜ਼ਿਸ਼ ਤਹਿਤ ਧੋਖਾਦੇਹੀ ਕਰਨ ਅਤੇ ਪੰਜਾਬ ਟ੍ਰੈਵਲ ਐਕਟ ਤਹਿਤ ਕਾਰਵਾਈ ਕੀਤੀ ਹੈ।
ਪੁਲਸ ਨੂੰ ਦਿੱਤੇ ਬਿਆਨ ’ਚ ਨਾਨਕੀ ਨੇ ਦੱਸਿਆ ਕਿ ਉਕਤ ਲੋਕਾਂ ਨਾਲ ਉਸ ਦੀ ਕਾਫੀ ਸਮੇਂ ਤੋਂ ਜਾਣ-ਪਛਾਣ ਸੀ। ਉੁਕਤ ਲੋਕਾਂ ਨੇ ਹਮ-ਮਸ਼ਵਰਾ ਹੋ ਕੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਕੋਲੋਂ 4 ਲੱਖ ਰੁਪਏ ਲੈ ਲਏ, ਜੋ ਕਿ ਉਸ ਨੇ ਵੱਖ-ਵੱਖ ਕਿਸ਼ਤਾਂ ’ਚ ਅਦਾ ਕੀਤੇ ਪਰ ਬਾਅਦ ’ਚ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਜਦੋਂ ਮੁਲਜ਼ਮਾਂ ਤੋਂ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਟਾਲ-ਮਟੋਲ ਕਰਨ ਲੱਗੇ ਅਤੇ ਬਾਅਦ ’ਚ ਮੁਲਜ਼ਮਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ।
ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ। ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਮਿੱਠਾਪੁਰ 'ਚ ਖੇਡ ਰਹੇ ਬੱਚਿਆਂ ਨੂੰ ਹਲਕੇ ਕੁੱਤੇ ਨੇ ਵੱਢਿਆ, ਥਾਣੇ ’ਚ ਹੋਇਆ ਹੰਗਾਮਾ
NEXT STORY