ਮੋਗਾ (ਸੰਦੀਪ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਰਮੇਸ਼ ਚਾਵਲਾ ਦੀ ਅਦਾਲਤ ਨੇ ਚੈੱਕ ਬਾਊਂਸ ਦੇ ਮਾਮਲੇ 'ਚ ਸ਼ਾਮਲ ਇਕ ਦੋਸ਼ੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 2 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਸ ਮਾਮਲੇ ਦੇ ਸ਼ਿਕਾਇਤਕਰਤਾ ਨੂੰ 35 ਹਜ਼ਾਰ ਰੁਪਏ ਬਤੌਰ ਮੁਆਵਜ਼ਾ ਵੀ ਦੇਣ ਦਾ ਵੀ ਹੁਕਮ ਦਿੱਤਾ ਹੈ।
ਜਾਣਕਾਰੀ ਅਨੁਸਾਰ ਪਿੰਡ ਚੂਹੜਚੱਕ ਨਿਵਾਸੀ ਸ਼ਮਸ਼ੇਰ ਸਿੰਘ ਨੇ ਨਵੰਬਰ 2013 'ਚ ਸਬੰਧਿਤ ਅਦਾਲਤ 'ਚ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਸ ਨਾਲ ਪੈਸਿਆਂ ਦੇ ਲੈਣ-ਦੇਣ ਕਾਰਨ ਮੋਗਾ ਨਿਵਾਸੀ ਗੁਰਦੀਪ ਸਿੰਘ ਨੇ ਉਸ ਨੂੰ 12 ਲੱਖ ਰੁਪਏ ਦਾ ਚੈੱਕ ਦਿੱਤਾ ਸੀ, ਜੋ ਬਾਊਂਸ ਹੋ ਗਿਆ, ਜਿਸ 'ਤੇ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਗੁਰਦੀਪ ਸਿੰਘ ਨੂੰ ਸਜ਼ਾ ਸੁਣਾਈ ਹੈ।
ਸਿਵਲ ਹਸਪਤਾਲ 'ਚ ਪੱਟੀ ਕਰਵਾਉਣ ਲਈ ਪੁੱਜੀ ਬਜ਼ੁਰਗ ਔਰਤ ਨੂੰ ਹੋਣਾ ਪਿਆ ਖੱਜਲ-ਖੁਆਰ
NEXT STORY