ਮੋਗਾ (ਸੰਦੀਪ) - ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਆਦੇਸ਼ਾਂ ’ਤੇ ਜ਼ਿਲਾ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੇ ਟੀਮ ਸਮੇਤ ਸ਼ੁਕਰਵਾਰ ਦੀ ਰਾਤ ਜ਼ਿਲੇ ਦੇ ਪਿੰਡ ਲੋਪੋਂ ’ਚ ਇਕ ਦੁਕਾਨ ’ਤੇ ਛਾਪੇਮਾਰੀ ਕਰਕੇ 13 ਕਿਲੋ ਸ਼ੱਕੀ ਦੇਸੀ ਘਿਓ ਬਰਾਮਦ ਕੀਤਾ, ਉਥੇ ਟੀਮ ਵੱਲੋਂ ਸ਼ੁੱਕਰਵਾਰ ਨੂੰ ਸ਼ੱਕੀ ਦੁੱਧ, ਸ਼ੱਕੀ ਅੰਬ ਦੇ ਸੈਂਪਲ ਵੀ ਲਏ। ਛਾਪੇਮਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਦੀ ਤੰਦਰੁਸਤੀ ਪ੍ਰਤੀ ਡਿਪਟੀ ਕਮਿਸ਼ਨਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਗੰਭੀਰ ਹਨ।
ਉਨ੍ਹਾਂ ਵੱਲੋਂ ਜਿਥੇ ਸ਼ੁੱਕਰਵਾਰ ਨੂੰ ਸਬਜ਼ੀ ਮੰਡੀ ਸਮੇਤ ਸ਼ਹਿਰ ’ਚ ਕਈ ਹੋਰ ਖਾਣ ਵਾਲੇ ਪਦਾਰਥਾਂ ਦੀ ਦੁਕਾਨਾਂ ’ਤੇ ਛਾਪੇਮਾਰੀ ਕੀਤੀ, ਉਥੇ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਉਨ੍ਹਾਂ ਆਪਣੀ ਟੀਮ ਦੇ ਦੀਵਾਨ ਸਿੰਘ ਨਾਲ ਪਿੰਡ ਲੋਪੋਂ ਪਹੁੰਚ ਕੇ ਦੋ ਦੁਕਾਨਾਂ ਦੀ ਛਾਪੇਮਾਰੀ ਕੀਤੀ। ਇਸ ਦੌਰਾਨ ਇਕ ਦੁਕਾਨ ਤੋਂ ਸ਼ੱਕੀ ਦੇਸੀ ਘਿਓ ਬਰਾਮਦ ਕਰਕੇ ਕਬਜ਼ੇ ਵਿਚ ਲਿਆ, ਜਿਸ ਨੂੰ ਸੀਲ ਕਰਕੇ ਜਾਂਚ ਲਈ ਭੇਜਿਆ ਗਿਆ।
ਸ਼ਰਾਬ ਸਮੇਤ 1 ਕਾਬੂ
NEXT STORY