ਮੱਖੂ, (ਆਹੂਜਾ)–ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੇਲਵੇ ਪੁਲਸ ਵੱਲੋਂ ਰੇੇਲਵੇ ਸਟੇਸ਼ਨ ’ਤੇ ਚੌਕਸੀ ਵਧਾਈ ਹੋਈ ਹੈ ਅਤੇ ਚੌਕੀ ਇੰਚਾਰਜ ਕੁਲਦੀਪ ਸਿੰਘ ਦੀ ਅਗਵਾਈ ’ਚ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਅਤੇ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਦੀ ਉਡੀਕ ਕਰ ਰਹੇ ਮੁਸਾਫਰਾਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਚੌਕੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ ’ਤੇ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੇਲਵੇ ਪੁਲਸ ਦੇ ਸੁਰੱਖਿਆ ਅਮਲੇ ਵੱਲੋਂ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਧਾਈ ਗਈ ਹੈ।
ਸੁਰੱਖਿਆ ਮੁਲਾਜ਼ਮਾਂ ਵੱਲੋਂ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਜੰਮੂ ਤਵੀ, ਧੰਨਬਾਦ ਅਤੇ ਡੀ. ਐੱਮ. ਯੂ. ਰੇਲ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਮਾਜ ਵਿਰੁੱਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਉਹ ਕੋਈ ਅਣਸੁਖਾਵੀਂ ਘਟਨਾ ਨਾ ਕਰ ਸਕਣ। ਇਸ ਮੌਕੇ ਐੱਚ. ਸੀ. ਦਰਸ਼ਨ ਸਿੰਘ, ਹੌਲਦਾਰ ਚਰਨਜੀਤ ਸਿੰਘ, ਪੀ. ਐੱਚ. ਸੀ. ਸੱਤਪਾਲ, ਪੀ. ਐੱਸ. ਸੀ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਪਿੰਡ ਵਾਸੀਅਾਂ ਨੇ ਪੁਲਸ ਥਾਣੇ ਅੱਗੇ ਲਾਇਆ ਧਰਨਾ
NEXT STORY