ਗਿੱਦੜਬਾਹਾ (ਕੁਲਭੂਸ਼ਨ) - ਜ਼ਿਲੇ ਦੇ ਸਿਹਤ ਵਿਭਾਗ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਡਾ. ਤਰੁਣ ਬਾਂਸਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਸੁਖਪਾਲ ਸਿੰਘ ਤੇ ਕੰਵਲਜੀਤ ਸਿੰਘ ਅਸਿਸਟੈਂਟ ਕਮਿਸ਼ਨਰ ਫੂਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਕਲੀ ਤੇ ਮਿਲਾਵਟੀ ਸਾਮਾਨ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਦੀਆਂ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ ਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਬਾਂਸਲ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟੀ ਘਿਓ, ਮਠਿਆਈ ਤੇ ਸਰ੍ਹੋਂ ਦੇ ਤੇਲ 'ਤੇ ਵਿਭਾਗ ਦੀ ਪੈਨੀ ਨਜ਼ਰ ਹੈ ਤੇ ਵਿਭਾਗ ਵੱਲੋਂ ਬੀਤੇ ਦਿਨਾਂ ਦੌਰਾਨ ਸਰ੍ਹੋਂ ਦੇ ਤੇਲ ਦੇ ਸੈਂਪਲ ਵੀ ਭਰੇ ਗਏ ਸਨ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ ਤੇ ਉਨ੍ਹਾਂ ਦੀ ਰਿਪੋਰਟ ਅਗਲੇ ਕੁਝ ਦਿਨਾਂ 'ਚ ਪ੍ਰਾਪਤ ਹੋ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਤਰਸੇਮ ਸਿੰਘ, ਚਰਨ ਦਾਸ, ਹਰਜੀਤ ਸਿੰਘ ਆਦਿ ਮੌਜੂਦ ਸਨ।
ਮਨਮਾਨੇ ਢੰਗ ਨਾਲ ਵਧਾ-ਚੜ੍ਹਾ ਕੇ ਨੰਬਰ ਦੇਣ ਦਾ ਚਲਨ ਕਰੋ ਬੰਦ
NEXT STORY