ਧੂਰੀ (ਜੈਨ) : ਸੜਕ ਸਫ਼ਰ ਨੂੰ ਸੁੱਰਖਿਅਤ ਬਣਾਉਣ ਅਤੇ ਸੇਫ ਸਕੂਲੀ ਵੈਨ ਮੁਹਿੰਮ ਦੇ ਅਧੀਨ ਅੱਜ ਟ੍ਰੈਫਿਕ ਇੰਚਾਰਜ ਧੂਰੀ ਏ. ਐੱਸ. ਆਈ. ਸੰਜੇ ਕੁਮਾਰ ਅਤੇ ਪੀ. ਸੀ. ਆਰ. ਇੰਚਾਰਜ ਏ. ਐੱਸ. ਆਈ. ਮਿੱਠੂ ਸਿੰਘ ਵੱਲੋਂ ਆਪਣੀ ਟੀਮ ਸਮੇਤ ਇਲਾਕੇ ’ਚ ਵੱਖ-ਵੱਖ ਥਾਵਾਂ ’ਤੇ ਨਾਕੇ ਲਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਸੜਕ ਹਾਦਸਿਆਂ ਨੂੰ ਰੋਕਣ ਦੇ ਮੰਤਵ ਨਾਲ ਉਨ੍ਹਾਂ ਵੱਲੋਂ ਇਹ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਕਮੀਆਂ ਪਾਏ ਜਾਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਹਨ ਅਤੇ ਵਾਹਨਾਂ ਦੇ ਪਿਛੇ ਰਿਫਲੈਕਟਰ ਵੀ ਲਾਏ ਗਏ ਹਨ। ਉਨ੍ਹਾਂ ਇਸ ਮੌਕੇ ਸਕੂਲੀ ਵਾਹਨਾਂ ਦੇ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਤਾਂ ਜੋ ਸੜਕਾਂ ’ਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ।
MP ਕਿਰਨ ਖੇਰ ਨਾਲ 8 ਕਰੋੜ ਦੀ ਧੋਖਾਧੜੀ ਦਾ ਮਾਮਲਾ : ਕਾਰੋਬਾਰੀ ਚੈਤੰਨਿਆ 'ਤੇ FIR ਦਰਜ
NEXT STORY