ਪਟਿਆਲਾ (ਜੋਸਨ) - ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪੰਜਾਬ ਭਰ 'ਚ ਸਿਹਤ ਕੇਂਦਰਾਂ ਅਤੇ ਹਸਪਤਾਲਾਂ 'ਚ ਅਚਨਚੇਤ ਛਾਪੇਮਾਰੀ ਕੀਤੀ ਗਈ ਤਾਂ ਜੋ ਇਹ ਦੇਖਿਆ ਜਾ ਸਕੇ ਕਿਹੜੇ-ਕਿਹੜੇ ਹਸਪਤਾਲਾਂ ਵੱਲੋਂ 'ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਰੂਲਜ਼-2016' ਦੀ ਪਾਲਣਾ ਕੀਤੀ ਜਾ ਰਹੀ ਹੈ। ਮਿਸ਼ਨ ਡਾਇਰੈਕਟਰ ਕਾਹਨ ਸਿੰਘ ਪਨੂੰ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫ਼ਸਰਾਂ ਦੀ ਅਗਵਾਈ ਹੇਠ 40 ਟੀਮਾਂ ਵੱਲੋਂ ਪੰਜਾਬ ਭਰ ਦੇ 95 ਹਸਪਤਾਲਾਂ ਦਾ ਪੂਰੀ ਡੂੰਘਾਈ ਨਾਲ ਮੁਆਇਨਾ ਕੀਤਾ ਗਿਆ। ਇਨ੍ਹਾਂ ਵੱਲੋਂ 71 ਹਸਪਤਾਲ ਦੀ ਜਾਂਚ ਕੀਤੀ ਗਈ। 47 ਅਜਿਹੇ ਹਸਪਤਾਲ ਹਨ, ਜੋ ਬਾਇਓ-ਮੈਡੀਕਲ ਵੇਸਟ ਰੂਲਜ਼-2016 ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਸਨ। ਬਾਕੀ 24 ਹਸਪਤਾਲਾਂ 'ਚ ਊਣਤਾਈਆਂ ਦੇਖਣ ਨੂੰ ਮਿਲੀਆਂ। ਇਨ੍ਹਾਂ 'ਤੇ ਵਾਤਾਵਰਣ ਸੁਰੱਖਿਆ ਐਕਟ-1986 ਤਹਿਤ ਸਖ਼ਤ ਕਾਰਵਾਈ ਕੀਤੀ ਜਾ ਜਾ ਰਹੀ ਹੈ। ਦੱਸਣਯੋਗ ਹੈ ਕਿ ਪੀ. ਪੀ. ਸੀ. ਬੀ. ਵੱਲੋਂ ਪਹਿਲਾਂ ਹੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਹਿੱਤ ਸਮੇਂ-ਸਮੇਂ 'ਤੇ ਛਾਪੇਮਾਰੀ ਕੀਤੀ ਜਾਂਦੀ ਹੈ।
ਮੌਨਸੂਨ ਦੀ ਦਸਤਕ : ਤਾਪਮਾਨ 8 ਡਿਗਰੀ ਡਿੱਗਾ
NEXT STORY