ਲੁਧਿਆਣਾ (ਅਨਿਲ): ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਤੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਅੱਜ ਥਾਣਾ ਲਾਡੋਵਾਲ ਦੀ ਪੁਲਸ ਨੇ ਨੈਸ਼ਨਲ ਹਾਈਵੇਅ 'ਤੇ ਨਾਕੇਬੰਦੀ ਕਰ ਕੇ ਮਹਾਨਗਰ ਦਾ ਐਂਟਰੀ ਪੁਆਇੰਟ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਤੇ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਹਿਰ ਵਿਚ ਜਾਣ ਵਾਲੇ ਹਰ ਸ਼ੱਕੀ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਨਾਕਾਬੰਦੀ ਮਹਾਨਗਰ ਦੇ ਐਂਟਰੀ ਪੁਆਇੰਟ 'ਤੇ ਕੀਤੀ ਗਈ ਹੈ, ਤਾਂ ਜੋ ਕੋਈ ਵੀ ਸ਼ੱਕੀ ਵਿਅਕਤੀ ਸ਼ਹਿਰ ਵਿਚ ਦਾਖ਼ਲ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਨਾਕਾਬੰਦੀ ਦੌਰਾਨ ਕਈ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕਰਨ ਮਗਰੋਂ ਉਨ੍ਹਾਂ ਦੇ ਵਾਹਨਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਨਾਕਾਬੰਦੀ ਦੌਰਾਨ ਕਈ ਵਾਹਨ ਚਾਲਕਾਂ ਦੇ ਚਾਲਾਨ ਵੀ ਕੱਟੇ ਜਾ ਰਹੇ ਹਨ।
ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ
NEXT STORY