ਸ੍ਰੀ ਮੁਕਤਸਰ ਸਾਹਿਬ (ਪਵਨ, ਭੁਪਿੰਦਰ) - ਅੱਜ ਇਥੇ 'ਸੁਤੰਤਰਤਾ ਦਿਵਸ' ਦੇ ਸਮਾਗਮ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸੁਮੀਤ ਕੁਮਾਰ ਜਾਰੰਗਲ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਬੈਠਕ ਹੋਈ। ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜ਼ਿਲਾ ਪੱਧਰੀ 'ਸੁਤੰਤਰਤਾ ਦਿਵਸ' ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਅਗੇਤੇ ਤੌਰ 'ਤੇ ਸਾਫ-ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਕਤ ਦਿਵਸ ਮੌਕੇ ਪੂਰੇ ਸ਼ਹਿਰ ਵਿਚ ਸਫਾਈ ਕੀਤੀ ਜਾਵੇ ਤੇ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੇ ਰਸਤਿਆਂ 'ਤੇ ਸਵਾਗਤੀ ਗੇਟ ਬਣਾਏ ਜਾਣ। ਉਨ੍ਹਾਂ ਸਮਾਗਮ ਤੇ ਰਿਹਰਸਲ ਵਾਲੀ ਥਾਂ 'ਤੇ ਪੀਣ ਵਾਲੇ ਪਾਣੀ ਤੇ ਮੈਡੀਕਲ ਸਹੂਲਤ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਸੁਰੱਖਿਆ ਤੇ ਪਾਰਕਿੰਗ ਦਾ ਪ੍ਰਬੰਧ ਕਰਨ ਲਈ ਵੀ ਹਦਾਇਤਾਂ ਕੀਤੀਆਂ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਲਈ ਐੱਸ. ਡੀ. ਐੱਮ. ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖਰੀ ਬੈਠਕ ਵਿਚ ਮਾਲ ਮਹਿਕਮੇ ਦੇ ਕੰਮਾਂ ਦੀ ਮਹੀਨਾਵਾਰ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉੁਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਤੇਜ਼ੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ। ਉਨ੍ਹਾਂ ਅਧਿਕਾਰੀਆਂ ਨੂੰ ਦਫ਼ਤਰਾਂ ਵਿਚ ਹਾਜ਼ਰੀ ਚੈੱਕ ਕਰਨ ਦੇ ਨਿਰਦੇਸ਼ ਵੀ ਦਿੱਤੇ।
ਲੁਟੇਰਿਆਂ ਚੌਕੀਦਾਰ ਨੂੰ ਧਮਕਾ ਕੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੀਤੀ ਕੋਸ਼ਿਸ਼
NEXT STORY