ਲੁਧਿਆਣਾ (ਰਾਮ) : ਟਰਾਂਸਪੋਰਟ ਨਗਰ ’ਚ ਇਕ ਟਰੱਕ ’ਚੋਂ ਕੈਮੀਕਲ ਡੁੱਲ੍ਹਣ ਨਾਲ ਇਲਾਕੇ ਦੀ ਹਵਾ ਜ਼ਹਿਰੀਲੀ ਹੋ ਗਈ। ਇਸ ਤੋਂ ਬਾਅਦ ਲੋਕਾਂ ਨੂੰ ਅੱਖਾਂ ’ਚ ਜਲਣ ਦੇ ਨਾਲ-ਨਾਲ ਸਾਹ ਲੈਣ ’ਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਮੁਢਲੀ ਜਾਂਚ ’ਚ ਸਾਹਮਣੇ ਆਇਆ ਕਿ ਇਕ ਟਰੱਕ ਟਰਾਂਸਪੋਰਟ ਨਗਰ ’ਚ ਆਇਆ ਸੀ। ਇਹ ਕੈਮੀਕਲ ਸੜਕ ’ਤੇ ਡੁੱਲ੍ਹ ਗਿਆ, ਜਿਸ ਦੇ ਹਵਾ ਦੇ ਸੰਪਰਕ ’ਚ ਆਉਂਦੇ ਹੀ ਲੋਕਾਂ ਨੂੰ ਅੱਖਾਂ ’ਚ ਜਲਣ ਤੇ ਸਾਹ ਲੈਣ ’ਚ ਦਿੱਕਤ ਹੋਣੀ ਸ਼ੁਰੂ ਹੋ ਗਈ। 2 ਕਿਲੋਮੀਟਰ ਦੇ ਖੇਤਰ ’ਚ ਰਸਾਇਣ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ।
ਪੁਲਸ ਨੇ ਉਸ ਥਾਂ ਦੀ ਪਛਾਣ ਕਰ ਲਈ ਹੈ, ਜਿੱਥੇ ਕੈਮੀਕਲ ਡੁੱਲ੍ਹਿਆ ਹੈ। ਪੁਲਸ ਕੋਸ਼ਿਸ਼ ਕਰ ਰਹੀ ਹੈ ਕਿ ਕਿਸੇ ਨੂੰ ਵੀ ਉਸ ਥਾਂ ਦੇ ਨੇੜੇ ਨਾ ਜਾਣ ਦਿੱਤਾ ਜਾਵੇ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਅੱਖਾਂ ’ਚ ਜਲਣ ਹੋਣ ਲੱਗੀ।
ਇਹ ਵੀ ਪੜ੍ਹੋ : ਸਿਆਸੀ ਦਖਲਅੰਦਾਜ਼ੀ : ਨਗਰ ਨਿਗਮ ’ਚ ਗੜਬੜਾਇਆ ਇਮਾਰਤੀ ਇੰਸਪੈਕਟਰਾਂ ਦੀ ਪੋਸਟਿੰਗ ਦਾ ਗਣਿਤ
ਕੋਈ ਵੀ ਜ਼ਿਆਦਾ ਦੇਰ ਤੱਕ ਅੱਖਾਂ ਖੋਲ੍ਹ ਕੇ ਨਹੀਂ ਰੱਖ ਸਕਦਾ ਸੀ। ਇਸ ਦੇ ਨਾਲ ਸਾਹ ਲੈਣ ’ਚ ਤਕਲੀਫ਼ ਹੋਣ ਲੱਗੀ। ਲੋਕਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਨਗਰ ’ਚ ਪਿਛਲੇ 2 ਘੰਟਿਆਂ ਤੋਂ ਕੈਮੀਕਲ ਫੈਲਣ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਸ ਦੀ ਪੀ. ਸੀ. ਆਰ. ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਵੀ ਜਾਣੂ ਕਰਵਾਇਆ ਗਿਆ ਸੀ ਪਰ ਵਿਭਾਗ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਸ਼ਰਾਬ ਕਾਰਨ ਹਰ ਸਾਲ ਹੁੰਦੀਆਂ ਨੇ 30 ਲੱਖ ਮੌਤਾਂ,ਫਿਰ ਵੀ ਨਹੀਂ ਛੱਡਦੇ ਲੋਕ, ਜਾਣੋ ਕਿਵੇਂ ਪੈਂਦੀ ਹੈ ਆਦਤ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀੜੀ ਮੰਗਣ ਨੂੰ ਲੈ ਕੇ ਹੋਈ ਤਕਰਾਰ, ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਕਤਲ
NEXT STORY