ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸੰਗਰੂਰ ਜ਼ਿਲ੍ਹੇ 'ਚ ਭਵਾਨੀਗੜ੍ਹ ਦੇ ਪਿੰਡਾਂ ਵਿਚ ਟਿਊਬਵੈੱਲਾਂ ਵਿਚ ਕੈਮੀਕਲ ਵਾਲਾ ਜ਼ਹਿਰੀਲਾ ਪਾਣੀ ਨਿਕਲ ਰਿਹਾ ਹੈ, ਜੋ ਖ਼ਤਰਨਾਕ ਸਾਬਿਤ ਹੋ ਰਿਹਾ ਹੈ। ਇਸ ਸਬੰਧੀ ਪਿੰਡ ਵਾਲਿਆਂ ਨੇ ਦਿੱਲੀ ਸਥਿਤ ਗ੍ਰੀਨ ਟ੍ਰਿਬਿਊਨਲ ਵਿਚ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ ਵਿਚ ਦੱਸਿਆ ਗਿਆ ਕਿ ਟਿਊਬਵੈੱਲਾਂ ਤੋਂ ਨਿਕਲ ਰਿਹਾ ਜ਼ਹਿਰੀਲਾ ਪਾਣੀ ਭਵਾਨੀਗੜ੍ਹ ਬਲਾਕ ਵਿਚ ਕਿਸੇ ਵੀ ਤਰ੍ਹਾਂ ਇਸਤੇਮਾਲ ਯੋਗ ਨਹੀਂ ਹੈ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਪਾਣੀ ਵਿਚ ਜ਼ਹਿਰ ਅਤੇ ਕੈਮੀਕਲ ਕਿੱਥੋਂ ਮਿਲ ਰਹੇ ਹਨ, ਇਸ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ। ਪਟੀਸ਼ਨ ਜ਼ਰੀਏ ਮੰਗ ਕੀਤੀ ਗਈ ਹੈ ਕਿ ਵਿਗਿਆਨੀਆਂ ਦੀ ਇਕ ਕਮੇਟੀ ਬਣਾ ਕੇ ਪਤਾ ਲਗਾਇਆ ਜਾਵੇ ਕਿ ਪਾਣੀ ਵਿਚ ਜ਼ਹਿਰੀਲੇ ਕੈਮੀਕਲ ਕਿਸ ਪਲਾਂਟ ਜਾਂ ਫੈਕਟਰੀ ਤੋਂ ਮਿਕਸ ਹੋ ਰਹੇ ਹਨ, ਜਿਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਜ਼ਿਕਰਯੋਗ ਹੈਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਖੇਤ ਵਾਲੀ ਮੋਟਰ ਤੋਂ ਕੈਮੀਕਲ ਯੁਕਤ ਗੰਦਾ ਪਾਣੀ ਖੇਤ ਨੂੰ ਸਪਲਾਈ ਹੋ ਰਿਹਾ ਸੀ। ਇਹ ਮਾਮਲਾ ਭਵਾਨੀਗੜ੍ਹ ਬਲਾਕ ਦੇ ਪਿੰਡ ਆਲੋਅਰਖ 'ਚ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮੁੱਖ ਮੰਤਰੀ ਵੱਲੋਂ 'ਉਦਯੋਗਾਂ' 'ਤੇ ਲਾਈਆਂ ਸਾਰੀਆਂ ਬਿਜਲੀ ਪਾਬੰਦੀਆਂ ਹਟਾਉਣ ਦੇ ਹੁਕਮ
ਇੱਥੇ ਖੇਤ ਵਿਚਲੀ ਮੋਟਰ ਦਾ ਪਾਣੀ ਲਾਲ ਗੂੜ੍ਹਾ ਨਿਕਲਣ ਲੱਗ ਪਿਆ ਸੀ, ਜਿਸ ਤੋਂ ਬਾਅਦ ਗ੍ਰੀਨ ਟ੍ਰਿਬੀਊਨਲ 'ਚ ਇਸ ਸਬੰਧੀ ਪਟੀਸ਼ਨ ਦਾਖ਼ਲ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)
NEXT STORY