ਤਰਨਤਾਰਨ (ਰਮਨ) : ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿਚ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਵੱਲੋਂ 20 ਮਈ ਨੂੰ ਬੰਦ ਦੀ ਕਾਲ ਦਿੱਤੀ ਗਈ ਸੀ ਪ੍ਰੰਤੂ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿਚ ਬੰਦ ਦਾ ਮਿਲਿਆ ਜੁਲਿਆ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਤਰਨਤਾਰਨ ਸ਼ਹਿਰ, ਹਰੀਕੇ ਪੱਤਣ, ਅੱਡਾ ਕੈਰੋਂ, ਝਬਾਲ, ਮੁੰਡਾਪਿੰਡ, ਸਰਹਾਲੀ, ਸ਼ੇਰੋ, ਦਬੁਰਜੀ, ਨੌਰੰਗਾਬਾਦ ਆਦਿ ਵਿਖੇ ਕੈਮਿਸਟਾਂ ਦੀਆਂ ਦੁਕਾਨਾਂ ਖੁੱਲੀਆਂ ਨਜ਼ਰ ਆ ਰਹੀਆਂ ਹਨ।

ਇਸ ਤੋਂ ਇਲਾਵਾ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਅੰਦਰ ਮੈਡੀਕਲ ਸਟੋਰ ਦੀਆਂ ਦੁਕਾਨਾਂ ਖੁੱਲੀਆਂ ਨਜ਼ਰ ਆ ਰਹੀਆਂ ਹਨ। ਜਿਸ ਨਾਲ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆ ਰਹੀ ਹੈ।

ਖਰੜ 'ਚ ਕੈਮਿਸਟਾਂ ਦੀਆਂ ਦੁਕਾਨਾਂ ਰਹੀਆਂ ਬੰਦ
NEXT STORY