ਖਰੜ (ਅਮਰਦੀਪ ਸਿੰਘ ਸੈਣੀ) : ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਕਾਲ ’ਤੇ ਖਰੜ ਦੇ ਕੈਮਿਸਟਾਂ ਵੱਲੋਂ ਅੱਜ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਨੇ ਕਿਹਾ ਕਿ ਆਨਲਾਈਨ ਦਵਾਈਆਂ ਦੀ ਵੱਧ ਰਹੀ ਵਿਕਰੀ ਕਾਰਨ ਕੈਮਿਸਟਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਦੇ ਆਨਲਾਈਨ ਦਵਾਈਆਂ ਦੀ ਸਪਲਾਈ ਲੋਕਾਂ ਦੀ ਸਿਹਤ ਲਈ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਕੈਮਿਸਟ ਭਾਈਚਾਰੇ ਦੀਆਂ ਮੰਗਾਂ ਨੂੰ ਜਲਦ ਮੰਨਿਆ ਜਾਵੇ। ਇਸ ਦੌਰਾਨ ਕੈਮਿਸਟਾਂ ਨੇ ਇਕੱਠੇ ਹੋ ਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ ਮੁਲਾਜ਼ਮਾਂ 'ਤੇ ਹਮਲਾ, ਚੱਲੀਆਂ ਗੋਲ਼ੀਆਂ
NEXT STORY