ਅੰਮ੍ਰਿਤਸਰ (ਦਲਜੀਤ)-ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਇਕ ਹੋਰ ਚਿੰਤਾਜਨਕ ਤਸਵੀਰ ਸਾਹਮਣੇ ਆਈ ਹੈ। ਪੰਜਾਬ ਕੈਮਿਸਟਸ ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਭੇਜੇ ਪੱਤਰ ’ਚ ਖੁਲਾਸਾ ਕੀਤਾ ਗਿਆ ਹੈ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਮੋਗਾ ਜ਼ਿਲਿਆਂ ’ਚ ਕੈਮਿਸਟ ਦੁਕਾਨਾਂ ’ਤੇ ਲੁੱਟ-ਖੋਹ ਅਤੇ ਫਾਇਰਿੰਗ ਦੀਆਂ ਘਟਨਾਵਾਂ ’ਚ ਵੱਡਾ ਵਾਧਾ ਹੋਇਆ ਹੈ। ਇਸ ਕਾਰਨ ਕੈਮਿਸਟ ਭਾਈਚਾਰੇ ’ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਨੇ ਆਪਣੇ ਪੱਤਰ ’ਚ ਕਿਹਾ ਕਿ ਕੈਮਿਸਟ 24 ਘੰਟੇ ਲੋਕਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾ ਰਹੇ ਹਨ ਪਰ ਉਹ ਖੁਦ ਹੀ ਸੁਰੱਖਿਅਤ ਨਹੀਂ ਹਨ। ਲਗਾਤਾਰ ਹੋ ਰਹੀਆਂ ਲੁੱਟ ਅਤੇ ਗੋਲੀਆਂ ਦੀਆਂ ਘਟਨਾਵਾਂ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਸਰਕਾਰ ’ਤੇ ਨਿਸ਼ਾਨਾ ਵ੍ਹਿੰਨਦਿਆਂ ਕਿਹਾ ਕਿ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ ਅਪਡੇਟ
ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਡੀ. ਜੀ. ਪੀ. ਨੂੰ ਤੁਰੰਤ ਹਦਾਇਤਾਂ ਜਾਰੀ ਕਰ ਕੇ ਸਬੰਧਤ ਜ਼ਿਲਿਆਂ ਦੇ ਐੱਸ. ਐੱਸ. ਪੀ. ਨੂੰ ਕੈਮਿਸਟ ਦੁਕਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਜਾਵੇ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੈਮਿਸਟਾਂ ਦੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ 24 ਘੰਟੇ ਦਵਾਈ ਸੇਵਾ ਜਾਰੀ ਰੱਖਣਾ ਮੁਸ਼ਕਿਲ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ’ਤੇ ਪਵੇਗਾ।
ਇਹ ਵੀ ਪੜ੍ਹੋ- ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15 ਦਿਨਾਂ 'ਚ ਰਿਪੋਰਟ ਸੌਂਪਣ ਦੇ ਹੁਕਮ
ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਲਈ ਸਮਾਂ ਮੰਗਿਆ ਹੈ ਤਾਂ ਜੋ ਸੁਰੱਖਿਆ ਸਮੇਤ ਹੋਰ ਪੈਂਡਿੰਗ ਮਸਲਿਆਂ ’ਤੇ ਵੀ ਚਰਚਾ ਕੀਤੀ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਸੂਬੇ ’ਚ ਡਰ ਦਾ ਮਾਹੌਲ ਹੋਰ ਵੀ ਡੂੰਘਾ ਹੋ ਸਕਦਾ ਹੈ। ਇਕ ਪਾਸੇ ਸਰਕਾਰ ਸੁਰੱਖਿਆ ਦੇ ਵੱਡੇ ਦਾਅਵੇ ਕਰਦੀ ਹੈ, ਦੂਜੇ ਪਾਸੇ ਜ਼ਰੂਰੀ ਸੇਵਾਵਾਂ ਦੇਣ ਵਾਲੇ ਕੈਮਿਸਟ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
LPG ਗੈਸ ਖ਼ਪਤਕਾਰਾਂ ਲਈ ਲਾਜ਼ਮੀ ਹੋਇਆ ਆਹ ਕੰਮ, DC ਨੇ ਜਾਰੀ ਕੀਤੇ ਸਖ਼ਤ ਹੁਕਮ, ਨਾ ਮੰਨੇ ਤਾਂ...
NEXT STORY