ਚੰਡੀਗੜ੍ਹ : ਪੂਰੇ ਦੇਸ਼ ਸਮੇਤ ਪੰਜਾਬ 'ਚ 'ਕੋਰੋਨਾ' ਦੀਆਂ ਤਿਆਰੀਆਂ ਨੂੰ ਲੈ ਕੇ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੋਹਾਲੀ ਦੇ ਸਿਵਲ ਹਸਪਤਾਲ ਵਿਖੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੁੱਜੇ ਹਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਮੌਕ ਡਰਿੱਲ ਦੌਰਾਨ ਕੋਰੋਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਕੋਈ ਡਰਨ ਵਾਲੀ ਗੱਲ ਨਹੀਂ ਹੈ, ਸਗੋਂ ਸਾਵਧਾਨੀ ਵਰਤਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਐਲਾਨ ਦੇ ਬਾਵਜੂਦ ਵੀ ਪ੍ਰੀ-ਪ੍ਰਾਇਮਰੀ ਵਾਲੇ ਇਹ ਬੱਚੇ ਵਰਦੀਆਂ ਤੋਂ ਵਾਂਝੇ
ਉਨ੍ਹਾਂ ਕਿਹਾ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੈ ਅਤੇ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ। ਕੋਰੋਨਾ ਨੂੰ ਲੈ ਕੇ ਨਵੀਆਂ ਪਾਬੰਦੀਆਂ ਲਾਉਣ ਬਾਰੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬੇ 'ਚ ਕੋਈ ਨਵੀਆਂ ਪਾਬੰਦੀਆਂ ਨਹੀਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਕੰਮ 'ਚ ਸਾਡਾ ਸਾਥ ਦੇਣਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਇਸ ਸਮੇਂ ਕੋਰੋਨਾ ਦੇ 38 ਕੇਸ ਸਰਗਰਮ ਹਨ ਅਤੇ ਨਵੇਂ ਵੈਰੀਐਂਟ ਦਾ ਕੋਈ ਵੀ ਕੇਸ ਪੰਜਾਬ 'ਚ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੇ ਛੇੜੀ ਕੰਬਣੀ, ਬਜ਼ਾਰਾਂ 'ਚ ਘਟੀ ਰੌਣਕ ਤੇ ਦੁਕਾਨਦਾਰ ਧੂਣੀਆਂ ਸੇਕਣ ਲੱਗੇ
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਬੀਮਾਰੀ ਨੂੰ ਲੈ ਕੇ ਤਿਆਰੀਆਂ ਪੂਰੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬੂਸਟਰ ਡੋਜ਼ ਨਹੀਂ ਲਵਾਈ, ਉਹ ਬੂਸਟਰ ਡੋਜ਼ ਜ਼ਰੂਰ ਲਵਾ ਲੈਣ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਜ਼ਿਆਦਾ ਰੌਲਾ ਅਜੇ ਸਿਰਫ ਚਾਈਨਾ 'ਚ ਹੈ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਕੋਰੋਨਾ ਦੇ ਟੀਕੇ ਲਵਾਉਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਅਜੇ ਤੱਕ ਕੋਈ ਵੀ ਡੋਜ਼ ਨਹੀਂ ਲਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਪਹੁੰਚੇ Dubai ਰਾਇਲ ਫੈਮਿਲੀ ਦੇ ਮੈਂਬਰ ਤੇ ਇੰਡਸਟਰੀ ਮਨਿਸਟਰ, ਮੀਟਿੰਗ 'ਚ ਮਿਲੇ ਵੱਡੇ ਨਿਵੇਸ਼ ਦੇ ਸੰਕੇਤ
NEXT STORY