ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ. ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚੋਣਾਂ ਦਾ ਸ਼ਡਿਊਲ ਦੱਸਦਿਆਂ ਉਨ੍ਹਾਂ ਕਿਹਾ ਕਿ 7 ਮਈ ਨੂੰ ਨਾਮਜ਼ਦਗੀਆਂ ਹੋਣਗੀਆਂ, 1 ਜੂਨ ਨੂੰ ਵੋਟਾਂ ਪੈਣਗਆਂ ਅਤੇ 4 ਜੂਨ ਨੂੰ ਵੋਟਾਂ ਦੇ ਨਤੀਜੇ ਆਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕੁੱਲ 24433 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ 'ਚ ਡੇਢ ਲੱਖ ਦੇ ਕਰੀਬ ਪੋਲਿੰਗ ਅਫ਼ਸਰਾਂ ਨੂੰ ਤਾਇਨਾਤ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : PSEB ਨੇ ਅਧਿਆਪਕਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਲਿਖ ਦਿੱਤੀ ਚਿੱਠੀ
ਉਨ੍ਹਾਂ ਕਿਹਾ ਕਿ ਇਸ ਵਾਰ ਕੋਸ਼ਿਸ਼ ਹੈ ਕਿ ਸੂਬੇ 'ਚ ਵੋਟਿੰਗ ਫ਼ੀਸਦੀ ਵੱਧ ਤੋਂ ਵੱਧ ਹੋਵੇ। ਚੋਣ ਅਧਿਕਾਰੀ ਨੇ 5 ਮੰਤਰੀਆਂ ਦੇ ਚੋਣ ਲੜਨ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੰਤਰੀ ਅਤੇ ਵਿਧਾਇਕ ਚੋਣ ਲੜ ਸਕਦੇ ਹਨ ਪਰ ਵਿਸ਼ੇਸ਼ ਸੁਰੱਖਿਆ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ਕਿਉਂਕਿ ਮੰਤਰੀ ਵੀ ਆਮ ਉਮੀਦਵਾਰਾਂ ਦੀ ਤਰ੍ਹਾਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਲਿਤ ਵੋਟਰਾਂ ਬਿਨਾਂ ਨਹੀਂ ਚੱਲ ਸਕਦੀ ਸਿਆਸਤ ਦੀ ਗੱਡੀ, ਹਰ ਪਾਰਟੀ ਕਰ ਰਹੀ ਫੋਕਸ
ਇਸੇ ਹਿਸਾਬ ਨਾਲ ਚੋਣ ਲੜ ਰਹੇ ਮੰਤਰੀਆਂ ਨੂੰ ਵੀ ਸੁਰੱਖਿਆ ਦਿੱਤੀ ਜਾਵੇਗੀ ਪਰ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਬੂਥਾਂ 'ਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੌਜੂਦ ਹੋਣਗੀਆਂ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕੁੱਝ ਪੋਲਿੰਗ ਬੂਥਾਂ 'ਤੇ ਵੋਟ ਫ਼ੀਸਦੀ ਘੱਟ ਰਹੀ ਸੀ, ਜਿਨ੍ਹਾਂ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਭਰ ਗਰਮੀ 'ਚ ਵੋਟਾਂ ਪੈਣਗੀਆਂ, ਇਸ ਲਈ ਵੋਟਰਾਂ ਦੇ ਲਈ ਛਬੀਲ ਆਦਿ ਦੀ ਵੀ ਵਿਵਸਥਾ ਕੀਤੀ ਗਈ ਹੈ। ਜੇਕਰ ਕਿਤੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ ਤਾਂ ਲੋਕ ਇਸ ਦੀ ਸ਼ਿਕਾਇਤ ਕਰ ਸਕਦੇ ਹਨ, ਜਿਸ 'ਤੇ 100 ਘੰਟਿਆਂ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੜੀਆਂ ਨੂੰ ਗੋਦ ਲੈਣ ਦੀ ਪਹਿਲ ਵਧਣ ਨਾਲ ਖ਼ਤਮ ਹੋਇਆ ਭੇਦਭਾਵ, ਪੰਜਾਬ ਤੇ ਚੰਡੀਗੜ੍ਹ ਸਭ ਤੋਂ ਅੱਗੇ
NEXT STORY