Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:17:18 AM

  • pickup truck overturns after hitting divider  32 injured

    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ...

  • middle east

    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ...

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • CM ਮਾਨ ਵੱਲੋਂ ਆਉਣ ਵਾਲੇ ਸਾਲਾਂ 'ਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

PUNJAB News Punjabi(ਪੰਜਾਬ)

CM ਮਾਨ ਵੱਲੋਂ ਆਉਣ ਵਾਲੇ ਸਾਲਾਂ 'ਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ

  • Edited By Gurminder Singh,
  • Updated: 20 Dec, 2025 04:59 PM
Patiala
chief minister  bhagwant mann  aviation industry
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ 'ਏਵੀਏਸ਼ਨ ਮਿਊਜ਼ੀਅਮ' ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ  ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿਚੋਂ ਇਕ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿਚ ਸੱਤਵੇਂ ਸਥਾਨ 'ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿਚ ਪਟਿਆਲਾ ਏਅਰਫੀਲਡ 'ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐੱਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐੱਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐੱਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐੱਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐੱਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐੱਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ।

ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਜੀਵਨ ਵਿਚ ਨਵੀਂਆਂ ਬੁਲੰਦੀਆਂ ਛੂਹਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ 'ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇਕੋ ਇਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ।

  • Chief Minister
  • Bhagwant Mann
  • Aviation Industry
  • ਮੁੱਖ ਮੰਤਰੀ
  • ਭਗਵੰਤ ਮਾਨ
  • ਹਵਾਬਾਜ਼ੀ ਉਦਯੋਗ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 30 ਤਾਰੀਖ਼ ਨੂੰ, ਪੜ੍ਹੋ ਕੈਬਨਿਟ ਦੇ ਵੱਡੇ ਫ਼ੈਸਲੇ (ਵੀਡੀਓ)

NEXT STORY

Stories You May Like

  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • sewa kendra strike
    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
  • teachers will be recruited in the next 3 years
    ਅਗਲੇ 3 ਸਾਲਾਂ 'ਚ 45,000 ਅਧਿਆਪਕਾਂ ਦੀ ਹੋਵੇਗੀ ਭਰਤੀ ! CM ਮਾਝੀ ਨੇ ਕੀਤਾ ਐਲਾਨ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • painful incident sunam
      ਕੀੜਿਆਂ ਦੇ ਭੌਣ 'ਤੇ ਤਿਲ-ਚੌਲੀ ਪਾਉਣ ਗਈ ਮਹਿਲਾ ਨਾਲ ਵਾਪਰ ਗਈ ਅਣਹੋਣੀ
    • accident in barnala
      ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
    • shocking news sunam
      ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਤਨੀ ਸਣੇ ਤਿੰਨ...
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +