ਭਵਾਨੀਗੜ੍ਹ (ਕਾਂਸਲ) : ਪੰਜਾਬ ਵਿਚੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਲਈ ਸਰਕਾਰ ਵੱਲੋਂ ਪੂਰੀ ਸਖ਼ਤੀ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ’ਚ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਡਰੱਗ ਤੇ ਭ੍ਰਿਸ਼ਟਾਚਾਰ ਉਪਰ ਜ਼ੀਰੋ ਟੋਲਰੈਂਸ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਵਾਨੀਗੜ੍ਹ ਵਿਖੇ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਰਸਮੀ ਤੌਰ ’ਤੇ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਿਸ ਸ਼ਹਿਰ, ਕਸਬੇ ਜਾਂ ਪਿੰਡ ’ਚੋਂ ਸਾਨੂੰ ਨਸ਼ੇ ਵਿਕਣ ਦੀਆਂ ਖ਼ਬਰਾਂ ਆਉਣਗੀਆਂ ਉਸ ਖੇਤਰ ਦੇ ਐੱਸ.ਐੱਸ.ਪੀ, ਡੀ.ਐੱਸ.ਪੀ ਤੇ ਐੱਸ.ਐੱਚ.ਓ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹੋਏ ਉਨ੍ਹਾਂ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਇਕ ਸਮਾਜਿਕ ਸਮੱਸਿਆ ਹੈ ਤੇ ਇਸ ਦੇ ਖਾਤਮੇ ਲਈ ਸਰਕਾਰ ਵੱਲੋਂ ਸੋਸ਼ਲ ਮੁਹਿੰਮ ਚਲਾਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਵਿਸ਼ੇਸ਼ ਸਹਿਯੋਗ ਲਿਆ ਜਾ ਰਿਹਾ ਹੈ ਤੇ ਪੁਲਸ ਨੂੰ ਵੀ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਲੈਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਪੈ ਗਿਆ ਵੱਡਾ ਪੰਗਾ
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਤੋਂ ਸਾਰਾ ਰਿਕਾਰਡ ਲਿਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਠੱਗ ਏਜੰਟਾਂ ਵਿਰੁੱਧ ਐੱਫ.ਆਈ.ਆਰ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ ਕਿ ਡਿਪਰੈਸ਼ਨ ’ਚ ਨਾ ਜਾਣ ਉਨ੍ਹਾਂ ਨੂੰ ਇਥੇ ਮੁੜ ਆਪਣੇ ਪੈਰ ਜਮਾਉਣ ਲਈ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਵਿਦੇਸ਼ਾਂ ’ਚ ਆ ਕੇ ਪੰਜਾਬ ’ਚ ਮੁੜ ਕਾਮਯਾਬ ਹੋਏ ਹਨ ਉਨ੍ਹਾਂ ਨਾਲ ਇਨ੍ਹਾਂ ਨੌਜਵਾਨਾਂ ਨੂੰ ਮਿਲਿਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਹੌਸਲਾ ਬਣ ਸਕੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਐੱਸ.ਵਾਈ.ਐਲ ’ਤੇ ਸਵਾਲ ਖੜੇ ਕਰਦੇ ਹਏ ਪੰਜਾਬ ਤੋਂ ਪਾਣੀ ਦੀ ਮੰਗ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਇਸ ਮੁੱਦੇ ਨੂੰ ਲੈ ਕੇ ਹਰਿਆਣੇ ਦੇ ਪਹਿਲੇ ਮੁੱਖ ਮੰਤਰੀਆਂ ਵੱਲੋਂ ਵੀ ਬਹੁਤ ਵਾਰ ਸਵਾਲ ਖੜੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਕੋਲ ਵਾਧੂ ਪਾਣੀ ਹੈ ਹੀ ਨਹੀਂ ਤਾਂ ਅਸੀ ਹਰਿਆਣੇ ਨੂੰ ਪਾਣੀ ਕਿਥੋਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅਸੀ ਤਾਂ ਭਾਈ ਘਨ੍ਹੱਈਆ ਜੀ ਦੇ ਵਾਰਿਸ ਹਾਂ ਤੇ ਹਰੇਕ ਨੂੰ ਪਾਣੀ ਪਿਲਾਉਣ ਵਾਲੇ ਹਾਂ ਪਰ ਜਦੋਂ ਸਾਡੇ ਖੁੱਦ ਕੋਲ ਹੀ ਇਸ ਸਮੇਂ ਪਾਣੀ ਦੀ ਕਮੀ ਹੈ ਤਾਂ ਅਸੀ ਪਾਣੀ ਕਿਵੇਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਅਸੀ ਤਾਂ ਪੰਜਾਬ ਅੰਦਰ ਖੁੱਦ ਧਰਤੀ ਹੇਠਲੇ ਤੇ ਧਰਤੀ ਉਪਰਲੇ ਪਾਣੀ ਨੂੰ ਬਚਾਉਣ ਦੀ ਕੋਸ਼ਿਸ਼ ’ਚ ਲੱਗੇ ਹੋਏ ਹਾਂ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਗਾਣੇ 'ਤੇ ਅੰਮ੍ਰਿਤਸਰ ਦੇ ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਚਾਈ ਤਰਥੱਲੀ, ਪੁਲਸ ਨੇ...
ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਰਟ ’ਚ ਕੇਸ ਚੱਲਦਾ ਹੋਣ ਕਾਰਨ ਇਸ ਕਾਲਜ ਦਾ ਨਿਰਮਾਣ ਨਹੀਂ ਹੋ ਰਿਹਾ ਨਹੀਂ ਤਾਂ ਹੁਣ ਤੱਕ ਇਸ ਕਾਲਜ ਅੰਦਰ ਸਮੈਸਟਰ ਵੀ ਸ਼ੁਰੂ ਹੋ ਜਾਣੇ ਸੀ। ਉਨ੍ਹਾਂ ਕਿਹਾ ਸਾਡੀ ਇਸ ਕਾਲਜ ਦੇ ਮਸਲੇ ਦੇ ਹੱਲ ਲਈ ਮਸਤੂਆਣਾ ਸਾਹਿਬ ਦੇ ਟਰੱਸਟ ਨਾਲ ਗੱਲਬਾਤ ਚੱਲ ਰਹੀ ਹੈ ਤੇ ਸਾਨੂੰ ਆਸ ਹੈ ਕਿ ਜਲਦ ਹੀ ਅਸੀ ਇਲਾਕਾ ਨਿਵਾਸੀਆਂ ਨੂੰ ਇਸ ਸਬੰਧੀ ਖੁਸ਼ਖਬਰੀ ਦੇ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਪੰਜਾਬ ਅੰਦਰ 117 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਤੇ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾਂ ’ਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸਰਪੰਚ ਦੇ ਮੁੰਡੇ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ, ਵਾਰਦਾਤ ਤੋਂ ਬਾਅਦ ਮਾਰੇ ਲਲਕਾਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲੀ ਔਰਤ ਨੇ ਲਿਆ ਫ਼ਾਹਾ
NEXT STORY