ਚੰਡੀਗੜ੍ਹ,(ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਰਕਾਰੀ ਅਹੁਦੇ 'ਤੇ ਤਾਇਨਾਤ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਦੇ ਜ਼ਰੀਏ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਠੁਕਰਾਲ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਭੇਜੀ ਸੀ, ਜਿਸ 'ਚ ਕਿਹਾ ਗਿਆ ਸੀ ਕਿ ਉਹ ਸਰਕਾਰੀ ਅਹੁਦੇ 'ਤੇ ਰਹਿੰਦੇ ਹੋਏ ਮੁੱਖ ਮੰਤਰੀ ਦੀਆਂ ਰਾਜਨੀਤਕ ਗਤੀਵਿਧੀਆਂ ਅਤੇ ਬਿਆਨਾਂ ਨੂੰ ਆਪਣੀ ਫੇਸਬੁੱਕ 'ਤੇ ਪਾ ਰਹੇ ਹਨ। ਇਸ ਤਰ੍ਹਾਂ ਹੁਣ ਸਰਕਾਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਠੁਕਰਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੁੱਲ੍ਹ ਕੇ ਰਾਜਨੀਤਕ ਗਤੀਵਿਧੀਆਂ 'ਚ ਬਿਨਾਂ ਕਿਸੇ ਰੁਕਾਵਟ ਹਿੱਸਾ ਲੈ ਸਕਣਗੇ।
ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
NEXT STORY