ਜਲੰਧਰ (ਧਵਨ) - ਵਾਰਡ ਨੰ. 27 ਤੋਂ ਨਾਮਜ਼ਦ ਕਾਂਗਰਸ ਉਮੀਦਵਾਰ ਅਰੁਣਾ ਅਰੋੜਾ ਅਤੇ ਉਨ੍ਹਾਂ ਦੇ ਪਤੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨੋਜ ਅਰੋੜਾ ਨੇ ਕਿਹਾ ਹੈ ਕਿ ਜਨਤਾ ਨੇ ਅਰੋੜਾ ਪਰਿਵਾਰ ਨੂੰ ਭਰਪੂਰ ਪਿਆਰ ਦਿੱਤਾ ਹੈ, ਜਿਸ ਨੂੰ ਉਨ੍ਹਾਂ ਦਾ ਪਰਿਵਾਰ ਕਦੇ ਭੁੱਲ ਨਹੀਂ ਸਕਦਾ। ਅਰੁਣਾ ਅਰੋੜਾ ਨੇ ਆਪਣੇ ਵਾਰਡ ਵਿਚ ਅਕਾਲੀ ਦਲ ਦੇ ਉਮੀਦਵਾਰ ਹਰਜੀਤ ਕੌਰ ਸੋਹਲ ਨੂੰ ਰਿਕਾਰਡ 2200 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਹੀ ਵਾਰਡ ਵਿਚ ਪੈਂਦੇ ਸਾਰੇ ਵਰਗਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਜਿੱਤ ਦਾ ਆਸ਼ੀਰਵਾਦ ਦੇ ਦਿੱਤਾ ਸੀ। ਅੱਜ ਚੋਣਾਂ ਤਾਂ ਸਿਰਫ ਰਸਮੀ ਹੀ ਰਹਿ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜੋ ਸ਼ਹਿਰ ਨੂੰ ਵਿਕਾਸ ਵੱਲ ਲਿਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਤਰੱਕੀ ਅਤੇ ਬੁਲੰਦੀਆਂ ਵੱਲ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜਦੋਂ ਲੋਕ ਇਹ ਤੈਅ ਕਰਨ ਕਿ ਉਹ ਭਵਿੱਖ ਵਿਚ ਕਦੇ ਵੀ ਅਕਾਲੀ ਦਲ ਅਤੇ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ।
ਮਨੋਜ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਜਿਸ ਤਰ੍ਹਾਂ ਸੂਬੇ ਵਿਚ ਕੰਮ ਕੀਤਾ ਜਾ ਰਿਹਾ ਹੈ, ਨੂੰ ਦੇਖਦੇ ਹੋਏ ਕਾਂਗਰਸ ਅਗਲੇ 20 ਸਾਲਾਂ ਤੱਕ ਸੂਬੇ ਵਿਚ ਲੋਕਾਂ ਦੇ ਸਹਿਯੋਗ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਆਪਣੇ ਘੱਟ ਸਮੇਂ ਵਿਚ ਹੀ ਜਨਤਾ ਨਾਲ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਕੱਢਿਆ ਗਿਆ।
ਅਕਾਲੀ ਦਲ 5 ਸੀਟਾਂ 'ਤੇ ਸਿਮਟਿਆ, ਮੱਕੜ ਗੁੱਟ ਸਾਰੀਆਂ ਸੀਟਾਂ ਹਾਰਿਆ
NEXT STORY