ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਐੱਕਸ 'ਤੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ-ਬਹੁਤ ਵਧਾਈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈੱਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਨੂੰ ਬਹੁਤ-ਬਹੁਤ ਮੁਬਾਰਕਾਂ।
ਇਹ ਵੀ ਪੜ੍ਹੋ : ਪੰਜਾਬ ਦੇ ਡਿਪੂ ਹੋਲਡਰਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਵੱਡੇ ਫ਼ਰਕ ਨਾਲ ਜਿੱਤੇ ਮੋਹਿੰਦਰ ਭਗਤ
ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। 'ਆਪ' ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਰਹੇ ਹਨ, ਉਨ੍ਹਾਂ 17921 ਵੋਟਾਂ ਪਈਆਂ ਹਨ ਅਤੇ ਤੀਜੇ ਨੰਬਰ ਉਤੇ ਕਾਂਗਰਸ ਉਮੀਦਵਾਰ ਸਰਿੰਦਰ ਕੌਰ ਹੈ, ਜਿਨ੍ਹਾਂ ਨੂੰ 16757 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਹਾਰਣ ਤੋਂ ਬਾਅਦ ਚਿੱਕੜ 'ਚ ਲਿਟ ਗਿਆ ਨੀਟੂ ਸ਼ਟਰਾਂ ਵਾਲਾ, ਦੇਖੋ ਵੀਡੀਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ 'ਆਪ' ਦੀ ਜਿੱਤ, ਮੰਤਰੀ ਹਰਭਜਨ ਸਿੰਘ ETO ਨੇ ਸ਼ੀਤਲ ਅੰਗੂਰਾਲ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)
NEXT STORY