ਤਰਨਤਾਰਨ– ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਵੀ 26 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਨੇ ਤਰਨਾਤਰਨ 'ਚ ਰੋਡ ਸ਼ੋਅ ਕੀਤਾ ਸੀ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਮੀਦਵਾਰ ਹਰਮੀਤ ਸਿੰਘ ਸਣੇ 'ਆਪ' ਵਰਕਰ ਮੌਜੂਦ ਰਹੇ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ 'ਆਪ' ਸਰਕਾਰ ਬਣਦੇ ਸਾਰ ਹੀ ਸਾਰੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਰੋਡ ਸ਼ੋਅ ਦੌਰਾਨ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 5 ਸਾਲਾਂ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਵਾਰੀ ਹੈ ਅਤੇ ਅਗਲੇ ਬਜਟ 'ਚ 1000 ਰੁਪਏ ਦੀ ਸਕੀਮ ਪਾਸ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸਰਕਾਰ ਨੇ ਗਰੰਟੀ ਦਿੱਤੀ ਸੀ ਤਾਂ ਹੁਣ ਸਾਰੀਆਂ ਗਰੰਟੀਆਂ ਵੀ ਪੂਰੀਆਂ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਸਕੂਲਾਂ ਦਾ ਵਧੀਆ ਪ੍ਰਬੰਧ ਕੀਤਾ ਹੈ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਇਲਾਕੇ ਨੇ ਬਹੁਤ ਮਾੜੇ ਦਿਨ ਵੇਖੇ ਹਨ, ਹੁਣ ਅਸੀਂ ਵਿਕਾਸ ਵੱਲ ਜਾਣਾ ਹੈ। ਉਨ੍ਹਾਂ ਕਿਹਾ ਜੇਕਰ ਘਰ 'ਚੋਂ ਇਕ ਬੱਚੇ ਦੀ ਨੌਕਰੀ ਮਿਲ ਜਾਵੇ ਤਾਂ ਸਾਰੇ ਘਰ ਦਾ ਮਾਹੌਲ ਚੰਗਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਹੁਣ ਆਉਣ ਵਾਲੀ 11 ਤਰੀਕ ਨੂੰ ਝਾੜੂ ਨੂੰ ਵੋਟ ਪਾਓ ਤਾਂ ਕਿ ਇਲਾਕੇ ਨੂੰ ਵਿਕਾਸ ਵੱਲ ਲੈ ਕੇ ਜਾਇਆ ਜਾਵੇ। ਉਨ੍ਹਾਂ ਕਿਹਾ ਮੈਂ ਮੁੱਖ ਮੰਤਰੀ ਨਹੀਂ ਦੁਖ ਮੰਤਰੀ ਹਾਂ, ਤੁਹਾਡੇ ਦੁਖਾਂ-ਸੁਖਾਂ 'ਚ ਹਿੱਸਾ ਪਾਉਣ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਕਿਸਾਨਾਂ ਦੀਆਂ, ਘਰਾਂ ਦੀਆਂ ਮੁਸ਼ਕਿਲਾਂ ਦਾ ਪਤਾ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣਨੀਏ। ਇੱਥੇ ਦੱਸ ਦੇਈਏ ਕਿ ਤਰਨਤਾਰਨ ਚੋਣ 11 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 14 ਨਵੰਬਰ ਨੂੰ ਆਉਣਗੇ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਠਾਹ-ਠਾਹ ਗੋਲੀਆਂ ਮਾਰ ਨੌਜਵਾਨ ਦਾ ਕਰ'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਨੇ ਵਿਦੇਸ਼ 'ਚ ਕਰਵਾਈ ਬੱਲੇ-ਬੱਲੇ! ਨਿਊਯਾਰਕ 'ਚ ਹਾਸਲ ਕੀਤਾ ਵੱਡਾ ਮੁਕਾਮ
NEXT STORY