ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ) : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਖੁੱਲ੍ਹਾ ਚੈਲੰਜ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰੇਗੀ ਘਿਰਾਓ
NEXT STORY