ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਹੋ ਰਹੀ ਵੋਟਿੰਗ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਅੱਜ ਦੇ ਦਿਨ ਨੂੰ ਸਿਰਫ ਛੁੱਟੀ ਵਾਲਾ ਦਿਨ ਨਾ ਸਮਝਿਓ ਆਪਣਾ ਫਰਜ਼ ਜ਼ਰੂਰ ਨਿਭਾਇਓ। ਹੈ। ਮੁੱਖ ਮੰਤਰੀ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) 'ਤੇ ਆਖਿਆ ਹੈ ਕਿ ਜਿਨ੍ਹਾਂ ਚਾਰ ਹਲਕਿਆਂ 'ਚ ਅੱਜ ਜ਼ਿਮਨੀ ਚੋਣ ਹੋ ਰਹੀ ਹੈ, ਮੇਰੀ ਉਨ੍ਹਾਂ ਹਲਕਿਆਂ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਹੈ ਕਿ ਬਾਬਾ ਸਾਹਿਬ ਅਤੇ ਸ਼ਹੀਦਾਂ ਦੇ ਸੁਫ਼ਨਿਆਂ ਦੇ ਪੰਜਾਬ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਬਦਲੇਗਾ ਸਮਾਂ
ਮੁੱਖ ਮੰਤਰੀ ਨੇ ਕਿਹਾ ਕਿ ਵੋਟ ਭਾਵੇਂ ਜਿਸ ਨੂੰ ਮਰਜ਼ੀ ਪਾਇਓ ਪਰ ਆਪਣੀ ਮਰਜ਼ੀ ਨਾਲ ਪਾਇਓ। ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲ਼ਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਓ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਬੰਦ ਕਰਨ ਨੂੰ ਲੈ ਕੇ ਵੱਡੀ ਖ਼ਬਰ, ਆ ਗਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਵਾਸੀਆਂ ਨੂੰ ਟੁੱਟੀਆਂ ਸੜਕਾਂ ਤੋਂ ਮਿਲੇਗੀ ਨਿਜਾਤ, ਬਣ ਰਹੀ ਇਹ ਯੋਜਨਾ
NEXT STORY