ਜਲੰਧਰ/ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਪੰਜਾਬ ਵਿਚ ਹੜ੍ਹਾਂ ਦੀ ਮਾਰ ਝਲ ਰਹੇ ਇਲਾਕਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਲਤਾਨਪੁਰ ਲੋਧੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਹੜ੍ਹ ਦਾ ਪਾਣੀ ਘਟਦੇ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ ਨੂੰ ਪਈ ਹੜ੍ਹਾਂ ਦੀ ਮਾਰ! ਹੋਈ ਭਾਰੀ ਤਬਾਹੀ, NDRF ਟੀਮਾਂ ਨੇ ਸਾਂਭਿਆ ਮੋਰਚਾ
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਉਨ੍ਹਾਂ ਵੱਲੋਂ ਵੀ ਕਿਹਾ ਗਿਆ ਸੀ ਪੰਜਾਬ ਸਰਕਾਰ ਵੱਲੋਂ ਦਰਿਆਵਾਂ ’ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਅਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਪਾਣੀ ਨਾਲ ਮੁੱਖ ਤੌਰ ’ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵੱਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵੱਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ਼ ਵੰਡਾਇਆ ਜਾ ਰਿਹਾ ਹੈ, ਉੱਥੇ ਹੀ ਰਾਹਤ ਕਾਰਜਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ’ਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਰੱਖੇ ਜਾ ਸਕਣ।
ਇਹ ਵੀ ਪੜ੍ਹੋ: ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਜਾਰੀ ਕੀਤੇ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਬਿਕਰਮ ਮਜੀਠੀਆ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY