ਚੰਡੀਗੜ੍ਹ (ਬਿਊਰੋ) : ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਸਵੇਰੇ 10 ਵਜੇ ਤੋਂ ਵੋਟਿੰਗ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਅਹੁਦੇ ਦੀ ਚੋਣ ਦੌਰਾਨ ਆਪਣੀ ਵੋਟ ਦੀ ਵਰਤੋਂ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਪਾਉਂਦਿਆਂ ਕਿਹਾ ਕਿ ਅੱਜ ਸੰਵਿਧਾਨ ਅਨੁਸਾਰ ਰਾਸ਼ਟਰਪਤੀ ਚੋਣਾਂ ’ਚ ਆਪਣੀ ਵੋਟ ਦੀ ਤਾਕਤ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ : ਪੰਨੂ ਨੇ 15 ਅਗਸਤ ਤਕ ਭਾਰਤ ਦੇ ਵੱਡੇ ਸ਼ਹਿਰਾਂ ’ਚ ਬਿਜਲੀ ਸਪਲਾਈ ’ਚ ਵਿਘਨ ਪਾਉਣ ਦੀ ਦਿੱਤੀ ਧਮਕੀ
ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਜੋ ਵੀ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ’ਤੇ ਬਿਰਾਜਮਾਨ ਹੋਣਗੇ, ਉਹ ਦੇਸ਼ ਦੀ ਤਰੱਕੀ, ਸਰਬ-ਸਾਂਝੀਵਾਲਤਾ, ਭਾਈਚਾਰਕ ਸਾਂਝ ਅਤੇ ਏਕਤਾ-ਅਖੰਡਤਾ ਬਰਕਰਾਰ ਰੱਖਣ ਲਈ ਕੰਮ ਕਰਨਗੇ। ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਲਈ ਦ੍ਰੌਪਦੀ ਮੁਰਮੂ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਵਲੋਂ ਉਮੀਦਵਾਰ ਬਣਾਇਆ ਗਿਆ ਹੈ। ਯਸ਼ਵੰਤ ਸਿਨਹਾ ਨੂੰ ਵਿਰੋਧੀ ਧਿਰ ਨੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਚੋਣ ਲਈ ਲੋਕ ਸਭਾ, ਰਾਜ ਸਭਾ ਦੇ ਸੰਸਦ ਮੈਂਬਰ ਅਤੇ ਵੱਖ-ਵੱਖ ਸੂਬਿਆਂ ਦੀ ਵਿਧਾਨ ਸਭਾਵਾਂ ਦੇ ਵਿਧਾਇਕਾਂ ਵਲੋਂ ਵੋਟ ਪਾਈ ਜਾਂਦੀ ਹੈ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਮਗਰੋਂ ਬੋਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਕਹੀਆਂ ਇਹ ਗੱਲਾਂ
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੀ ਬਕਾਇਆ ਰਾਸ਼ੀ 22 ਕਰੋੜ ਰੁਪਏ ਦਾ ਤੁਰੰਤ ਭੁਗਤਾਨ ਕਰਨ ਦੇ ਨਿਰਦੇਸ਼
NEXT STORY