ਚੰਡੀਗੜ੍ਹ : ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਤੋਹਫ਼ਾ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ’ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ’ਚ ਜੋ ਕੱਟ ਲਗਾਇਆ ਗਿਆ ਹੈ ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਪੰਜਾਬ ਸਰਕਾਰ ਹਰ ਹਰ ਮੁਸ਼ਕਿਲ ਸਮੇਂ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ
ਯਾਦ ਰਹੇ ਪੰਜਾਬ ਵਿਚ ਪਈ ਬੇਮੌਸਮੀ ਬਰਸਾਤ ਕਾਰਣ ਕਿਸਾਨਾਂ ਦੀ ਤਿਆਰ ਖੜ੍ਹੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਇਕ ਤਾਂ ਜਦੋਂ ਕਿਸਾਨ ਫ਼ਸਲ ਖਰਾਬੇ ਕਾਰਣ ਚਿੰਤਾ ’ਚ ਡੁੱਬੇ ਪਏ ਸਨ ਅਤੇ ਦੂਜਾ ਕੇਂਦਰ ਸਰਕਾਰ ਵਲੋਂ ਕਣਕ ਦੇ ਦਾਣੇ ’ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ’ਚ ਕੱਟ ਲਗਾਏ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੂੰ ਵੱਡੀ ਰਾਹਤ ਮਿਲਣੀ ਸੁਭਾਵਕ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੰਨੀ ਕਿਸਾਨਾਂ ਦੀ ਇਹ ਵੱਡੀ ਮੰਗ, ਲਿਆ ਇਹ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੋਰੋਨਾ ਦੇ ਵੱਧ ਰਹੇ ਕੇਸਾਂ ਦਰਮਿਆਨ ਖ਼ਤਰੇ ਦੀ ਘੰਟੀ, ਫਿਰੋਜ਼ਪੁਰ ਸਿਵਲ ਹਸਪਤਾਲ 'ਚ ਖ਼ਤਮ ਹੋਈ ਵੈਕਸੀਨ
NEXT STORY