Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:47:36 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ

CHANDIGARH News Punjabi(ਚੰਡੀਗੜ੍ਹ)

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ

  • Edited By Shivani Attri,
  • Updated: 03 Jan, 2026 06:52 PM
Chandigarh
chief minister bhagwant mann gifted the youth distributed appointment letters
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅੱਜ ਸਿੱਖਿਆ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਨੂੰ ਲੈ ਕੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਸਮਾਗਮ ਮਿਸ਼ਨ ਰੋਜ਼ਗਾਰ 2026 ਸਾਲ ਦਾ ਪੰਜਾਬ ਸਰਕਾਰ ਦਾ ਪਹਿਲਾ ਸਮਾਗਮ ਹੈ। ਪੰਜਾਬ ਸਰਕਾਰ ਦੇ 'ਮਿਸ਼ਨ ਰੋਜ਼ਗਾਰ' ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਇਨ੍ਹਾਂ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। 

PunjabKesari

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਜਿੰਨੀ ਖ਼ੁਸ਼ੀ ਨਿਯੁਕਤੀ ਪੱਤਰ ਲੈਣ ਵਾਲਿਆਂ ਨੂੰ ਹੋ ਰਹੀ ਹੈ, ਉਨੀ ਹੀ ਖ਼ੁਸ਼ੀ ਅੱਜ ਮੈਨੂੰ ਵੀ ਹੋ ਰਹੀ ਹੈ, ਜਿਵੇਂ ਲੱਗ ਰਿਹਾ ਹੋਵੇ ਕਿ ਮੇਰੇ ਪਰਿਵਾਰ ਵਿਚੋਂ ਕਿਸੇ ਨੂੰ ਨੌਕਰੀ ਮਿਲਣ ਜਾ ਰਹੀ ਹੋਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੰਡਾ ਬੰਦਾ ਉਹ ਨਹੀਂ ਮੰਨਿਆ ਜਾਵੇਗਾ, ਜਿਸ ਕੋਲ ਬੈਂਕਾਂ ਵਿਚ ਪੈਸੇ, ਗੱਡੀਆਂ ਹੋਣ ਸਗੋਂ ਵੱਡਾ ਬੰਦਾ ਉਹ ਮੰਨਿਆ ਜਾਵੇਗਾ, ਜਿਸ ਕੋਲ ਹਾਈ ਐਜੂਕੇਸ਼ਨ ਹੋਵੇ।  ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਉਹ ਸਮਾਂ ਯਾਦ ਹੈ ਕਿ ਜਦੋਂ ਨੌਜਵਾਨ ਨਿਯੁਕਤੀ ਪੱਤਰ ਦੀ ਆਸ ਵਿੱਚ ਸਾਲਾਂਬੱਧੀ ਡਾਕੀਏ ਨੂੰ ਉਡੀਕਦੇ ਰਹਿੰਦੇ ਸਨ ਪਰ ਹੁਣ ਉਹ ਦੌਰ ਖ਼ਤਮ ਹੋ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਖ਼ੁਦ ਨਿਯੁਕਤੀ ਪੱਤਰ ਵੰਡ ਕੇ ਸਤਿਕਾਰ ਦੇ ਰਹੀ ਹੈ। 
 ਇਸ ਮੌਕੇ ਪਿਛਲੀਆਂ ਸਰਕਾਰਾਂ 'ਤੇ ਸ਼ਬਦੀ ਹਮਲੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਦਸਤਖ਼ਤ ਕਰਨੇ ਸਨ, ਉਨ੍ਹਾਂ ਨੇ ਆਪਣੇ ਭਰਾ-ਭਤੀਜਿਆਂ ਦੀਆਂ ਚਿੱਠੀਆਂ 'ਤੇ ਦਸਤਖ਼ਤ ਕੀਤੇ। ਉਸ ਵੇਲੇ ਨੌਕਰੀਆਂ ਦੀਆਂ ਚਿੱਠੀਆਂ ਸਾਡੇ ਨੌਜਵਾਨ ਉਡੀਕਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਅਤੇ ਯੋਗਤਾ ਦੀ ਕਦਰ ਨਹੀਂ ਕੀਤੀ ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਰਿਉੜੀਆਂ ਵਾਂਗ ਨੌਕਰੀਆਂ ਵੰਡੀਆਂ। ਇਨ੍ਹਾਂ ਸਰਕਾਰਾਂ ਨੇ ਯੋਗਤਾ ਹੋਣ ਦੇ ਬਾਵਜੂਦ ਨੌਕਰੀ ਦੀ ਉਡੀਕ ਵਿੱਚ ਭਟਕਦੇ ਨੌਜਵਾਨਾਂ ਦਾ ਦੁੱਖ਼-ਦਰਦ ਨਹੀਂ ਸਮਝਿਆ। ਅਸੀਂ ਚਾਰ ਸਾਲਾਂ ਵਿੱਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ ਤਾਂ ਕਿ ਸਧਾਰਨ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਰਵਾਇਤੀ ਪਾਰਟੀਆਂ ਦੇ ਸਿਆਸਤਦਾਨ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਹੀ ਪੰਜਾਬ ਸਮਝਦੇ ਸਨ ਪਰ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਲਈ ਵੱਡਾ ਲਾਭ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ। 
ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀ ਡਿਊਟੀ ਸਿਰਫ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣਾ ਹੀ ਨਹੀਂ ਸਗੋਂ ਮਾਨਵਤਾ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਹੈ। ਤੁਸੀਂ ਇਨ੍ਹਾਂ ਬੱਚਿਆਂ ਦੇ ਭਵਿੱਖ ਲਈ ਮਾਪਿਆਂ ਨਾਲੋਂ ਵੀ ਵੱਧ ਭੂਮਿਕਾ ਅਦਾ ਕਰਨੀ ਹੈ। ਮੈਨੂੰ ਤੁਹਾਡੇ ਤੋਂ ਆਸ ਹੈ ਕਿ ਤੁਸੀਂ ਇਸ ਨੇਕ ਕਾਰਜ ਲਈ ਸਮਰਪਿਤ ਹੋ ਕੇ ਕੰਮ ਕਰੋਗੇ। 

ਨਵ-ਨਿਯੁਕਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਚੰਗੇ ਭਵਿੱਖ ਦੀ ਡੋਰ ਅਧਿਆਪਕ ਦੇ ਹੱਥ ਹੁੰਦੀ ਹੈ ਅਤੇ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਹੀ ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਬੱਚੇ ਦੇ ਜੀਵਨ ਵਿੱਚ ਬਹੁਤ ਵੱਡਾ ਰੋਲ ਹੁੰਦਾ ਹੈ। ਨਿਰਮਲ ਮਨ ’ਤੇ ਕੁਝ ਵੀ ਉਕਰ ਦਿਓ, ਸਾਰੀ ਜ਼ਿੰਦਗੀ ਮਿਟਦਾ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਹਨ।  ਉਨ੍ਹਾਂ ਕਿਹਾ ਕਿ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ, 249 ਮੁੱਖ ਅਧਿਆਪਕਾਂ ਨੇ ਆਈ. ਆਈ. ਐੱਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਪ੍ਰਾਪਤ ਕੀਤੀ ਹੈ ਅਤੇ 216 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ, ਜਿਨ੍ਹਾਂ ਦੀ ਚਰਚਾ ਹੁਣ ਦੇਸ਼ ਭਰ ਵਿੱਚ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਸੁਨਹਿਰੇ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਲੜਕੀਆਂ ਲਈ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ। 

ਇਹ ਵੀ ਪੜ੍ਹੋ: ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

PunjabKesari

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਹਰੇਕ ਸਕੂਲ ਵਿੱਚ ਹੁਣ ਸਿੱਖਿਆ ਕ੍ਰਾਂਤੀ ਦਾ ਸਾਫ਼ ਅਸਰ ਵੇਖਿਆ ਜਾ ਸਕਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਇਕ ਵੀ ਸਰਕਾਰੀ ਸਕੂਲ ਅਜਿਹਾ ਨਹੀਂ, ਜਿੱਥੇ ਕੋਈ ਬੱਚਾ ਜ਼ਮੀਨ ’ਤੇ ਬੈਠ ਕੇ ਤਾਲੀਮ ਹਾਸਲ ਕਰਦਾ ਹੋਵੇ। ਸਾਲ 2022 ਵਿੱਚ ਸਰਕਾਰੀ ਸਕੂਲਾਂ ਦੇ 28 ਲੱਖ ਬੱਚਿਆਂ ਵਿੱਚੋਂ ਚਾਰ ਲੱਖ ਬੱਚੇ ਜ਼ਮੀਨ ’ਤੇ ਬੈਠ ਕੇ ਪੜ੍ਹਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਲੜਕੀਆਂ ਲਈ ਬੱਸਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 10,000 ਵਿਦਿਆਰਥਣਾਂ ਸਫ਼ਰ ਕਰਦੀਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਦੀ ਸੁਰੱਖਿਆ ਲਈ ਸਾਬਕਾ ਫੌਜੀ ਸਕਿਉਰਟੀ ਗਾਰਡ ਵਜੋਂ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲ ਨਿਯੁਕਤ ਕੀਤੇ ਜਾ ਚੁੱਕੇ ਹਨ। ਸ੍ਰੀ ਬੈਂਸ ਨੇ ਮੁੱਖ ਮੰਤਰੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਨੂੰ ਵਿਆਪਕ ਪੱਧਰ ਉਤੇ ਮਨਾਉਣ ਅਤੇ ਸ਼ਹੀਦੀ ਸਭਾ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ: LPU ਦੇ ਬਾਹਰ ਪੈ ਗਿਆ ਰੌਲਾ! ਵੀਡੀਓ 'ਚ ਪੂਰਾ ਮਾਮਲਾ ਵੇਖ ਉੱਡਣਗੇ ਹੋਸ਼

ਇਸ ਮੌਕੇ ਨਵ-ਨਿਯੁਕਤ ਨੌਜਵਾਨਾਂ ਨੇ ਮੁੱਖ ਮੰਤਰੀ ਨਾਲ ਦਿਲ ਦੇ ਵਲਵਲੇ ਸਾਂਝੇ ਕੀਤੇ। ਮਲੋਟ ਤੋਂ ਨੌਜਵਾਨ ਨਿਤਿਨ ਨੇ ਦੱਸਿਆ ਕਿ ਅੱਜ ਉਸ ਦੀ ਜ਼ਿੰਦਗੀ ਦਾ ਸੁਫ਼ਨਾ ਸਾਕਾਰ ਹੋਇਆ ਹੈ ਕਿਉਂਕਿ ਉਹ ਸਾਲ 2025 ਵਿੱਚ ਪੰਜਾਬ ਪੁਲਸ 'ਚ ਕਾਂਸਟੇਬਲ ਭਰਤੀ ਹੋਇਆ ਸੀ ਪਰ ਉਸ ਨੇ ਜੁਆਇਨ ਨਹੀਂ ਕੀਤਾ ਅਤੇ ਅਧਿਆਪਕ ਬਣਨ ਲਈ ਮਿਹਨਤ ਕੀਤੀ। ਉਸ ਨੇ ਅੱਜ ਅਧਿਆਪਕ ਦੀ ਨੌਕਰੀ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।  ਗੁਰਦਾਸਪੁਰ ਤੋਂ ਨਵ-ਨਿਯੁਕਤ ਅਧਿਆਪਕਾ ਨਵਪ੍ਰੀਤ ਕੌਰ ਨੇ ਕਿਹਾ ਕਿ ਉਹ ਭਾਵੇਂ ਪ੍ਰਾਈਵੇਟ ਸਕੂਲ ਵਿੱਚ ਸਪੈਸ਼ਲ ਐਜੂਕੇਟਰ ਸੀ ਅਤੇ ਹੁਣ ਪੰਜਾਬ ਸਰਕਾਰ ਵਿੱਚ ਸਪੈਸ਼ਲ ਐਜੂਕੇਟਰ ਨਿਯੁਕਤ ਹੋ ਕੇ ਸਰਕਾਰ ਦੀ ਟੀਮ ਦਾ ਹਿੱਸਾ ਬਣ ਕੇ ਉਸ ਦਾ ਸੁਪਨਾ ਪੂਰਾ ਹੋਇਆ ਹੈ। ਉਸ ਨੇ ਮੈਰਿਟ ਦੇ ਆਧਾਰ ਉਤੇ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਫਾਜ਼ਿਲਕਾ ਦੀ ਨਵ-ਨਿਯੁਕਤ ਮਹਿਲਾ ਅਧਿਆਪਕਾ ਨੇ ਦੱਸਿਆ ਕਿ ਉਹ 12 ਸਾਲਾਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੀ ਸੀ ਅਤੇ ਹੁਣ ਸਰਕਾਰੀ ਨੌਕਰੀ ਮਿਲਣ ਨਾਲ ਉਸ ਦੀ ਉਡੀਕ ਖਤਮ ਹੋਈ ਹੈ ਜਿਸ ਲਈ ਉਹ ਸਰਕਾਰ ਦੀ ਸ਼ੁਕਰਗੁਜ਼ਾਰ ਹੈ। ਪਟਿਆਲਾ ਤੋਂ ਨਵ-ਨਿਯੁਕਤ ਅਧਿਆਪਕਾ ਸ਼ਿਲਪਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਅਨਿੰਦਿਤਾ ਮਿੱਤਰਾ,  ਡਾਇਰੈਕਟਰ ਉਚੇਰੀ ਸਿੱਖਿਆ ਐਚ.ਐਸ ਬਰਾੜ, ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
 

ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Minister Bhagwant Mann
  • distributed
  • appointment letters
  • 606 candidates
  • jobs
  • ਮੁੱਖ ਮੰਤਰੀ
  • ਭਗਵੰਤ ਮਾਨ
  • ਨੌਜਵਾਨ
  • ਤੋਹਫ਼ਾ
  • ਨਿਯੁਕਤੀ ਪੱਤਰ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 307ਵੇਂ ਦਿਨ 93 ਨਸ਼ਾ ਸਮੱਗਲਰ ਗ੍ਰਿਫ਼ਤਾਰ

NEXT STORY

Stories You May Like

  • manoj sinha  anantnag terror attack  head constable  son  appointment letter
    LG ਸਿਨਹਾ ਨੇ ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੈੱਡ ਕਾਂਸਟੇਬਲ ਦੇ ਪੁੱਤ ਨੂੰ ਸੌਂਪਿਆ ਨਿਯੁਕਤੀ ਪੱਤਰ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • don  t mislead the youth  kangana ranaut responds to trolls using her film clips
    'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ ਵਰਤੋਂ ਕਰਨ ਵਾਲੇ ਆਲੋਚਕਾਂ ਨੂੰ ਦਿੱਤਾ...
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • punjab assembly proceedings adjourned
      ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ...
    • punjab vidhan sabha
      ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ...
    • drivers be careful
      ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ...
    • congress  s adjournment motions in punjab assembly rejected
      ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
    • third day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ...
    • abvp to surround vidhan sabha today against paper leak cases
      ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਅੱਜ ਵਿਧਾਨ ਸਭਾ ਦਾ ਘਿਰਾਓ ਕਰੇਗੀ ABVP
    • punjab private schools  fee hike
      ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ...
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +