ਜਲੰਧਰ/ਸੁਲਤਾਨਪੁਰ ਲੋਧੀ (ਧਵਨ)-ਸੰਤ ਅਵਤਾਰ ਸਿੰਘ ਜੀ ਦੀ 37ਵੀਂ ਬਰਸੀ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਪੱਤਰ ਸੌਂਪਿਆ ਗਿਆ ਹੈ। ਸੰਤ ਸੁਖਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦਾ ਪੱਤਰ ਸਵੀਕਾਰ ਕਰਦਿਆਂ ਨਿਰਮਲ ਕੁਟੀਆ, ਸੀਚੇਵਾਲ ਆਉਣ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੂੰ ਸੱਦਾ ਪੱਤਰ ਸੌਂਪਦੇ ਹੋਏ ਸੰਤ ਸੁਖਜੀਤ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੇ ਦੱਸਿਆ ਕਿ ਸੰਤ ਅਵਤਾਰ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਪ੍ਰੋਗਰਾਮਾਂ ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਫੈਕਟਰੀਆਂ 'ਚ ਮਚੇ ਅੱਗ ਦੇ ਭਾਂਬੜ, ਦੂਰ ਤੱਕ ਵਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ
ਇਸ ਮੌਕੇ ਜਿੱਥੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਉੱਥੇ ਹਾਕੀ, ਕੁਸ਼ਤੀ, ਕਬੱਡੀ, ਗੱਤਕਾ ਅਤੇ ਵਾਲੀਬਾਲ ਵਰਗੇ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਸੰਤ ਸੁਖਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਮੁੱਖ ਬਰਸੀ ਸਮਾਗਮ 27 ਮਈ ਨੂੰ ਹੋਵੇਗਾ, ਜਿਸ ਵਿਚ ਸੰਤ ਸਮਾਜ ਦੇ ਆਗੂਆਂ ਤੋਂ ਇਲਾਵਾ ਵਾਤਾਵਰਣ ਪ੍ਰੇਮੀ ਅਤੇ ਹੋਰ ਬੁੱਧੀਜੀਵੀ ਵੀ ਸ਼ਿਰਕਤ ਕਰਨਗੇ। ਮੁੱਖ ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿਚ ਹਰਦੇਵ ਸਿੰਘ ਦੌਧਰ, ਮਨੋਹਰ ਸਿੰਘ ਅਤੇ ਦਯਾ ਸਿੰਘ ਤੇ ਹੋਰ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 22 ਤਾਰੀਖ਼ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, Alert ਰਹਿਣ ਇਹ ਜ਼ਿਲ੍ਹੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਝੋਨਾ ਬੀਜਣ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਨੂੰ ਕਦੋਂ ਮਿਲੇਗੀ ਬਿਜਲੀ (ਵੀਡੀਓ)
NEXT STORY