ਜਲੰਧਰ (ਬਿਊਰੋ) : ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰਸਮੀ ਸ਼ੁਰੂੁਆਤ ਕੀਤੀ। ਇਸ ਤੋਂ ਪਹਿਲਾਂ ਇਨ੍ਹਾਂ ਗੇਮਜ਼ ਦਾ ਝੰਡਾ ਸਵਰਨ ਸਿੰਘ ਵਿਰਕ ਰੋਇੰਗ ਖਿਡਾਰੀ ਨੇ ਲਹਿਰਾਇਆ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਮਾਰਚ ਪਾਸਟ ’ਚ ਹਿੱਸਾ ਲਿਆ।
ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ ਸਮੇਤ ਹੋਰ ਆਗੂ ਮੌਜੂਦ ਸਨ। ਇਸ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਅੰਮ੍ਰਿਤ ਮਾਨ ਵੀ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮੌਕੇ ਸ਼ਾਮਲ ਹੋਏ, ਜਿਨ੍ਹਾਂ ਨੇ ਇਨ੍ਹਾਂ ਖੇਡਾਂ ਦਾ ਥੀਮ ਸੌਂਗ ਗਾਇਆ। ਇਸ ਦੌਰਾਨ ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ।
‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਬੋਲੇ ਮੀਤ ਹੇਅਰ, CM ਮਾਨ ਖੇਡਾਂ ’ਚ ਪੰਜਾਬ ਦਾ ਪੱਧਰ ਉੱਪਰ ਲੈ ਕੇ ਜਾਣਗੇ
NEXT STORY