ਲੁਧਿਆਣਾ/ਚੰਡੀਗੜ੍ਹ (ਵਿੱਕੀ, ਅਸ਼ਵਨੀ)-ਸੰਗਰੂਰ ’ਚ 2 ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਸੂਬੇ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ। ਮੰਗਲਵਾਰ ਨੂੰ ਰਾਮਗੜ੍ਹੀਆ ਗਰਲਜ਼ ਕਾਲਜ ’ਚ ਬਾਬਾ ਵਿਸ਼ਵਕਰਮਾ ਦੇ ਪ੍ਰਕਾਸ਼ ਦਿਹਾੜੇ ’ਤੇ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।
ਇਹ ਖ਼ਬਰ ਵੀ ਪੜ੍ਹੋ : ਸਬ-ਇੰਸਪੈਕਟਰ ਦੇ ਪੁੱਤ ਨੇ ਮੌਤ ਨੂੰ ਲਾਇਆ ਗਲ਼ੇ, ਪਤਨੀ ਤੇ ਸਹੁਰਿਆਂ ਨਾਲ ਚੱਲ ਰਿਹਾ ਸੀ ਵਿਵਾਦ
ਮਾਨ ਨੇ ਕਿਹਾ ਕਿ ਇਕ ਦੂਜੇ ਸ਼ਹਿਰਾਂ ਨੂੰ ਆਪਸ ’ਚ ਜੋੜਨ ਵਾਲੇ ਸੂਬੇ ਦੇ ਜ਼ਿਆਦਾਤਰ ਮੁੱਖ ਮਾਰਗ ਅੱਜ ਵੀ ਅਜਿਹੇ ਹਨ, ਜਿਨ੍ਹਾਂ ’ਤੇ ਟੋਲ ਟੈਕਸ ਦੇ ਨਾਂ ’ਤੇ ਪੈਸੇ ਵਸੂਲੇ ਜਾ ਰਹੇ ਹਨ ਪਰ ਇਨ੍ਹਾਂ ’ਚ ਕਾਫੀ ਟੋਲ ਪਲਾਜ਼ਾ ਆਪਣੀ ਸਮਾਂ ਹੱਦ ਪੂਰੇ ਕਰ ਚੱਕੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ’ਚ ਬੰਦ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੋ ਟੁੱਕ ਕਿਹਾ ਕਿ ਟੋਲ ਕੰਪਲਸਰੀ ਨਹੀਂ ਹੈ ਕਿ ਜੋ ਹਮੇਸ਼ਾ ਲਈ ਜਨਤਾ ਨੂੰ ਦੇਣਾ ਪਵੇਗਾ। ਆਉਣ ਵਾਲੇ ਦਿਨਾਂ ’ਚ ਬਾਕੀ ਟੋਲ ਟੈਕਸ ਵੀ ਬੰਦ ਕਰ ਕੇ ਜਨਤਾ ਨੂੰ ਰਾਹਤ ਦਿੱਤੀ ਜਾਵੇਗੀ। ਮਾਨ ਨੇ ਆਪਣੇ ਭਾਸ਼ਣ ’ਚ ਨੈਸ਼ਨਲ ਹਾਈਵੇ ’ਤੇ ਬਣੇ ਲਾਡੋਵਾਲ ਅਤੇ ਸ਼ੰਭੂ ਟੋਲ ਪਲਾਜ਼ਾ ਦਾ ਜ਼ਿਕਰ ਵੀ ਕੀਤਾ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਆਬੂਧਾਬੀ ਗਏ 100 ਪੰਜਾਬੀ ਫਸੇ, ਨਹੀਂ ਦਿੱਤੇ ਜਾ ਰਹੇ ਪਾਸਪੋਰਟ
ਭਲਕੇ ਪੰਜਾਬ ਦੌਰੇ 'ਤੇ ਆਉਣਗੇ ਉਪ-ਰਾਸ਼ਟਰਪਤੀ ਜਗਦੀਪ ਧਨਖੜ
NEXT STORY