ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿਚ ਸਿਫ਼ਟ ਹੋ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਗਈ ਹੈ। ਜਲੰਧਰ ਵਿਚ ਲਏ ਗਏ ਘਰ ਵਿਚ ਸ਼ਿਫ਼ਟ ਹੋਣ ਤੋਂ ਬਾਅਦ ਫੇਸਬੁੱਕ 'ਤੇ ਤਸਵੀਰਾਂ ਸਾਂਝੀਆਂ ਕਰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ 'ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ।
ਅੱਗੇ ਲਿਖਦੇ ਉਨ੍ਹਾਂ ਕਿਹਾ ਕਿ ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਦਾ ਇਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ...ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ...
ਇਹ ਵੀ ਪੜ੍ਹੋ- ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਕਸਬਿਆਂ ਤੇ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਦੀ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਵੱਡਾ ਫ਼ੈਸਲਾ ਕੀਤਾ ਸੀ। ਜ਼ਿਮਨੀ ਚੋਣ ਦੇ ਮੈਦਾਨ ਵਿਚ ਡਟਣ ਲਈ ਮੁੱਖ ਮੰਤਰੀ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ, ਜਿੱਥੇ ਉਹ ਅੱਜ ਤੋਂ ਪਰਿਵਾਰ ਸਮੇਤ ਰਹਿਣਗੇ। ਮਿਲੀ ਜਾਣਕਾਰੀ ਮੁਤਾਬਕ ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ 'ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ। ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਨੇ 2022 'ਚ 'ਆਪ' ਦੀ ਟਿਕਟ 'ਤੇ ਇਸ ਸੀਟ ਤੋਂ ਚੋਣ ਲੜੀ ਸੀ। ਜਿਸ ਵਿਚ ਉਹ ਜਿੱਤ ਗਏ ਸਨ। ਲੋਕ ਸਭਾ ਚੋਣਾਂ ਦੌਰਾਨ ਉਹ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਕਾਲੀ ਦਲ ਵਿਚ ਹੋਈ ਬਗਾਵਤ 'ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
NEXT STORY