ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਪਹੁੰਚ ਰਹੇ ਹਨ। ਇਥੇ ਜਿੱਥੇ ਉਹ ਗੁਰਦੁਆਰਾ ਤਪ ਅਸਥਾਨ ਵਿਖੇ ਨਤਮਸਤਕ ਹੋਣਗੇ, ਉਥੇ ਹੀ ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਵੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਗੁਰੂ ਰਵਿਦਾਸ ਮੈਮੋਰੀਅਲ ਲੋਕਾਂ ਨੂੰ ਸਮਰਪਿਤ ਕਰਨ ਵਾਲੇ ਹਨ।
ਉਥੇ ਹੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰੀ ਵਪਾਰਕ ਮੀਟਿੰਗ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਤੱਕ ਸਿੱਧੇ ਤੌਰ 'ਤੇ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਲਕੇ ਦੀਨਾਨਗਰ 'ਚ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ, ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ
NEXT STORY