ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚਿੱਠੀ ਲਿਖੀ ਗਈ ਹੈ। ਆਪਣੀ ਚਿੱਠੀ 'ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਨਾਲ ਭਾਜਪਾ ਧੱਕਾ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬੀਆਂ ਨਾਲ ਸਾਜ਼ਿਸ਼ ਰਚ ਰਹੀ ਹੈ ਅਤੇ ਜ਼ਬਰਦਸਤੀ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਚਿੱਠੀ 'ਚ ਕਿਹਾ ਕਿ ਮੈਂ ਕਿਸੇ ਵੀ ਹਾਲਤ 'ਚ ਪੰਜਾਬ ਦੇ ਲੋਕਾਂ ਨਾਲ ਅਨਿਆ ਨਹੀਂ ਹੋਣ ਦੇਵਾਂਗਾ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ 48 ਘੰਟਿਆਂ ਤੱਕ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਮਾਨ ਨੇ ਵੀਡੀਓ ਜਾਰੀ ਕਰਕੇ ਇਹ ਕਹਿ ਦਿੱਤਾ ਕਿ ਉਹ ਹਰਿਆਣਾ ਨੂੰ ਇਕ ਬੂੰਦ ਵੀ ਪਾਣੀ ਦੀ ਨਹੀਂ ਦੇ ਸਕਦੇ।

ਇਹ ਵੀ ਪੜ੍ਹੋ: ਸੀਲ ਕਰ 'ਤਾ ਪੰਜਾਬ ਦਾ ਇਹ ਇਲਾਕਾ! ਪੁਲਸ ਫੋਰਸ ਤਾਇਨਾਤ, ਹੋ ਗਿਆ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੰਨਾ ਕਿਸਾਨਾਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ 15 ਰੁਪਏ ਵਧਾਇਆ FRP
NEXT STORY