ਚੰਡੀਗੜ੍ਹ (ਨਿਆਮੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੀ.ਸੀ.ਏ. ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਸਿੰਘ ਵੀ ਸਨ। ਮੁੱਖ ਮੰਤਰੀ ਮਾਨ ਦਾ ਸਵਾਗਤ ਕਰਨ ਲਈ ਪੰਜਾਬ ਦੇ ਉੱਘੇ ਕ੍ਰਿਕਟਰ ਯੁਵਰਾਜ, ਪੀ.ਸੀ.ਏ. ਦੇ ਪ੍ਰਧਾਨ ਗੁਲਜ਼ਾਰ ਚਹਿਲ, ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡੀ. ਆਈ. ਜੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅੱਜ ਪੀ. ਸੀ. ਏ. ਕ੍ਰਿਕਟ ਸਟੇਡੀਅਮ ’ਚ ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਦਰਮਿਆਨ ਪਹਿਲਾ ਟੀ20 ਮੁਕਾਬਲਾ ਖੇਡਿਆ ਜਾ ਰਿਹਾ ਹੈ।
ਇਹ ਖਬਰ ਵੀ ਪੜ੍ਹੋ : ਭਿੱਖੀਵਿੰਡ ਬਣਿਆ ਜੰਗ ਦਾ ਅਖਾੜਾ, ਦੋ ਧਿਰਾਂ ਵਿਚਾਲੇ ਹੋਈ ਅੰਨ੍ਹੇਵਾਹ ਫਾਇਰਿੰਗ
ਸਿਹਤ ਵਿਭਾਗ ਡੇਂਗੂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ : ਚੇਤਨ ਸਿੰਘ ਜੌੜਾਮਾਜਰਾ
NEXT STORY