ਚੰਡੀਗੜ੍ਹ- ਪਾਕਿਸਤਾਨ ਵਿਚ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ ਭਰਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਮਰਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਕਤਲੇਆਮ ਦੇ ਦੋਸ਼ੀਆਂ ਦੀ ਸਜ਼ਾ ਨੂੰ ਯਕੀਨੀ ਬਣਾਇਆ ਜਾਵੇ। ਪੇਸ਼ਾਵਰ ਵਿਚ ਸਿੱਖ ਨੌਜਵਾਨ ਰਵਿੰਦਰ ਸਿੰਘ ਨੂੰ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿਚ ਕਿਹਾ ਕਿ ਪਾਕਿਸਤਾਨ 'ਚ ਸਿੱਖ ਨੌਜਵਾਨ ਰਵਿੰਦਰ ਸਿੰਘ ਦੀ ਹੱਤਿਆ 'ਤੇ ਹੈਰਾਨ ਤੇ ਦੁਖੀ ਹਾਂ। ਉਹਨਾਂ ਕਿਹਾ ਕਿ ਪੀਟੀਆਈ ਦੀ ਇਮਰਾਨ ਸਰਕਾਰ ਨੂੰ ਲਾਜ਼ਮੀ ਤੌਰ 'ਤੇ ਪੂਰੀ ਜਾਂਚ ਪੜਤਾਲ ਤੇ ਦੋਸ਼ੀਆਂ ਨੂੰ ਸਖਤ ਸਜ਼ਾ ਯਕੀਨੀ ਬਣਾਉਣੀ ਚਾਹੀਦੀ ਹੈ। ਇਹ ਸਮਾਂ ਹੈ ਆਪਣੇ ਕਹੇ ਨੂੰ ਪੂਰਾ ਕਰਨ ਦਾ। ਜ਼ਿਕਰਯੋਗ ਹੈ ਕਿ ਇਸ ਘਟਨਾ 'ਤੇ ਸਭ ਤੋਂ ਪਹਿਲਾਂ ਡੀ.ਐਸ.ਜੀ.ਐਮ.ਸੀ. ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਟਵੀਟ ਕੀਤਾ ਗਿਆ ਸੀ, ਜਿਸ ਵਿਚ ਉਹਨਾਂ ਨੇ ਇਸ ਸਬੰਧੀ ਇਕ ਵੀਡੀਓ ਵੀ ਸ਼ੇਅਰ ਕੀਤੀ ਸੀ। ਪਾਕਿਸਤਾਨ ਵਿਚ ਵਾਪਰੀ ਇਸ ਘਟਨਾ ਨਾਲ ਸਿੱਖ ਭਾਈਚਾਰੇ ਵਿਚ ਗੁੱਸਾ ਵਧਣ ਦੇ ਆਸਾਰ ਹਨ। ਇਸ ਤੋਂ ਪਹਿਲਾਂ ਹਾਲ ਦੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਇਕ ਮੁਸਲਿਮ ਸਮੂਹ ਨੇ ਪੱਥਰਬਾਜ਼ੀ ਕਰਦੇ ਹੋਏ ਗੁਰਦੁਆਰੇ ਦਾ ਨਾਂ ਬਦਲਣ ਦੀ ਚਿਤਾਵਨੀ ਦਿੱਤੀ ਸੀ।
ਪਾਕਿਸਤਾਨ ’ਚ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਮੰਦਭਾਗੀ : ਭਗਵੰਤ ਮਾਨ
NEXT STORY