ਚੰਡੀਗੜ੍ਹ(ਅਸ਼ਵਨੀ)- ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ ਸੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ।
ਇਹ ਵੀ ਪੜ੍ਹੋ- CMC ਹਸਪਤਾਲ ਲੁਧਿਆਣਾ ਵਿਖੇ ਨੌਹਰ ਚੰਦ ਗੁਪਤਾ ਮੈਮੋਰੀਅਲ ਨਾਨ ਇਨਵੇਸਿਵ ਕਾਰਡੀਓਲਾਜੀ ਸੈਂਟਰ ਦੀ ਸ਼ੁਰੂਆਤ
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ। ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰ੍ਹਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿਚ ਨਾਰਾਜ਼ਗੀ ਅਤੇ ਦੁਚਿੱਤੀ ਪਾਈ ਜਾ ਰਹੀ ਸੀ।
ਗੁਰਦੁਆਰਾ ਸਾਹਿਬ ’ਚ ਹੋਣ ਲੱਗੀ ਸੀ ਬੇਅਦਬੀ ਦੀ ਘਟਨਾ, ਪਿੰਡ ਵਾਸੀਆਂ ਨੇ ਵਿਅਕਤੀ ਨੂੰ ਕੀਤਾ ਕਾਬੂ (ਵੀਡੀਓ)
NEXT STORY