ਚੰਡੀਗੜ੍ਹ/ਜਲੰਧਰ(ਅਸ਼ਵਨੀ, ਧਵਨ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਲਸ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਸਾਰੇ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾਉਣ, ਨਹੀਂ ਤਾਂ ਤਬਾਦਲੇ ਲਈ ਤਿਆਰ ਰਹਿਣ। ਚੰਨੀ ਨੇ ਪੁਲਸ ਫੋਰਸ ਨੂੰ ਪੂਰੇ ਸੂਬੇ ਵਿਚ ਪੁਲਸ ਦੇ ਕੰਮਕਾਜ ਵਿਚ ਹੋਰ ਜ਼ਿਆਦਾ ਕੁਸ਼ਲਤਾ ਅਤੇ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਕਿਹਾ, ਜਿਸ ਨਾਲ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ - ਨਿਹੰਗਾਂ ਨਾਲ ਹੋਏ ਟਕਰਾਅ ਤੋਂ ਬਾਅਦ ਦੇਖੋ ਕੀ ਬੋਲੇ ਗੁਰਸਿਮਰਨ ਮੰਡ (ਵੀਡੀਓ)
ਮੁੱਖ ਮੰਤਰੀ ਦਫ਼ਤਰ ਵਿਚ ਪੁਲਸ ਅਧਿਕਾਰੀਆਂ ਨਾਲ ਪਹਿਲੀ ਵਾਰ ਸਮੂਹਿਕ ਬੈਠਕ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਸ ਫੋਰਸ ਨੂੰ ਭ੍ਰਿਸ਼ਟਾਚਾਰ ’ਤੇ ਨੁਕੇਲ ਕੱਸਣ, ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਖ਼ਤਮ ਕਰਨ ਅਤੇ ਰੇਤ ਮਾਫੀਏ ਦੇ ਨਾਲ ਸਖਤੀ ਨਾਲ ਨਿਪਟਣ ਲਈ ਇੱਕਜੁਟ ਹੋ ਕੇ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਸਮੱਗਲਰਾਂ ਦੀ ਪਹਿਚਾਣ ਕਰਨ ਲਈ ਪੁਲਸ ਨੂੰ ਉਚਿਤ ਪ੍ਰਣਾਲੀ ਵਿਕਸਿਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਦੁਕਾਨਦਾਰਾਂ ਅਤੇ ਰੇਹੜੀ/ਫੜੀ ਲਾ ਕੇ ਸਾਮਾਨ ਵੇਚਣ ਵਾਲਿਆਂ ਨੂੰ ਲਾਇਸੈਂਸ ਦੇ ਨਾਂ ’ਤੇ ਪੈਸੇ ਮੰਗ ਕੇ ਪੁਲਸ ਵਲੋਂ ਬੇਲੋੜਾ ਤੰਗ ਨਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
NEXT STORY