ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ਨੂੰ ਲੈ ਕੇ ਇੱਕ ਸੂਬਾ ਸੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜਿਸ ’ਚ ਕਮੇਟੀ ਦਾ ਚੇਅਰਮੈਨ ਨੈਸ਼ਨਲ ਹੈਲਥ ਮਿਸ਼ਨ ਦੇ ਐੱਮ. ਡੀ. ਕੁਮਾਰ ਰਾਹੁਲ ਨੂੰ ਬਣਾਇਆ ਗਿਆ ਹੈ। ਇਸ ’ਚ ਪ੍ਰਸ਼ਾਂਤ ਕੁਮਾਰ, ਆਈ. ਐੱਮ. ਏ. ਪੰਜਾਬ ਚੈਪਟਰ ਦੇ ਪ੍ਰਧਾਨ ਜਾਂ ਉਸ ਵਲੋਂ ਨਾਮਜ਼ਦ ਵਿਅਕਤੀ ਅਤੇ ਸਿਹਤ ਸੇਵਾਵਾਂ ਪੰਜਾਬ ਦੇ ਨਿਰਦੇਸ਼ਕ ਡਾ. ਜੀ. ਬੀ. ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਬਾਰ-ਬਾਰ ਕੋਵਿਡ ਮਰੀਜ਼ਾਂ ਤੋਂ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ’ਚ ਸਖਤ ਸਟੈਂਡ ਲੈ ਚੁੱਕੇ ਹਨ। ਇਸ ਲਈ ਹੁਣ ਨਵੀਂ ਕਮੇਟੀ ਬਣਾਈ ਗਈ ਹੈ, ਜਿਸ ’ਤੇ ਕੋਈ ਵੀ ਕੋਵਿਡ ਮਰੀਜ਼ ਜਾਂ ਉਸ ਦੇ ਰਿਸ਼ਤੇਦਾਰ ਸੰਪਰਕ ਕਰਕੇ ਆਪਣੀ ਸ਼ਿਕਾਇਤ ਦੇ ਸਕਦੇ ਹਨ।
ਇਹ ਵੀ ਪੜ੍ਹੋ : 1 ਜੂਨ ਤੋਂ ਟੀਕਾਕਰਨ ਦੀ ਪਹਿਲੀ ਸੂਚੀ ’ਚ ਇਹ ਮੈਂਬਰ ਹੋਣਗੇ ਸ਼ਾਮਲ, ਕੈਪਟਨ ਨੇ ਕੀਤਾ ਐਲਾਨ
ਕੋਰੋਨਾ ਕਾਲ ’ਚ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਹਨ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਵੱਲੋਂ ਤੈਅ ਕੀਤੇ ਗਏ ਚਾਰਜਿਸ ਦੇ ਮੁਕਾਬਲੇ ’ਚ ਜ਼ਿਆਦਾ ਵਸੂਲੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪਹਿਲਾਂ ਵੀ ਪ੍ਰਾਈਵੇਟ ਹਸਪਤਾਲਾਂ ਨੂੰ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ’ਚ ਚਿਤਾਵਨੀ ਦੇ ਚੁੱਕੇ ਹਨ। ਕੋਵਿਡ ਮੀਟਿੰਗਾਂ ’ਚ ਵੀ ਬਾਰ-ਬਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਨੂੰ ਚੁੱਕਿਆ ਹੈ। ਮੁੱਖ ਮੰਤਰੀ ਨੇ ਦੋਬਾਰਾ ਸਿਹਤ ਮਹਿਕਮੇ ਅਤੇ ਸੂਬੇ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਓਵਰ ਚਾਰਜਿੰਗ ਨੂੰ ਲੈ ਕੇ ਸ਼ਿਕਾਇਤ ਮਿਲਦੀ ਹੈ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਏ।
ਇਹ ਵੀ ਪੜ੍ਹੋ : ‘ਕੋਰੋਨਾ ਤੋਂ ਕੁਝ ਰਾਹਤ ਮਿਲੀ ਤਾਂ ਬਲੈਕ ਫੰਗਸ ਨੇ ਵਧਾ ਦਿੱਤੀ ਚਿੰਤਾ’
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੋਟਕਪੂਰਾ ਗੋਲੀਕਾਂਡ: SIT ਵਲੋਂ ਬੁਲਾਏ ਗਵਾਹਾਂ 'ਚੋਂ 25 ਨੇ ਦਰਜ ਕਰਵਾਏ ਆਪਣੇ ਬਿਆਨ
NEXT STORY