ਚੰਡੀਗੜ੍ਹ (ਰਮਨਦੀਪ ਸੋਢੀ) : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀਆਂ ਨੂੰ ਦਿੱਤੇ ਲਾਈਵ ਬਹਿਸ ਦੇ ਸੱਦੇ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਮੁੱਖ ਮੰਤਰੀ ਦਾ ਦਲੇਰਾਨਾ ਕਦਮ ਆਖਿਆ ਹੈ। ਦੀਪਕ ਬਾਲੀ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ 1 ਨਵੰਬਰ ‘ਪੰਜਾਬ ਦਿਵਸ’ ਵਾਲੇ ਦਿਨ ਲਾਈਵ ਬਹਿਸ ਦਾ ਸੱਦਾ ਦਿੱਤਾ ਹੈ, ਇਹ ਉਨ੍ਹਾਂ ਦੀ ਜੁਰਤ ਨੂੰ ਪ੍ਰਗਟਾਉਂਦਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ
ਮੁੱਖ ਮੰਤਰੀ ਨੇ ਟਵੀਟ ਕਰਕੇ ਕੀਤਾ ਚੈਲੰਜ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ।
ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਕੋਦਰ ਬੇਅਦਬੀ ਮਾਮਲੇ ’ਚ ਨਵਾਂ ਮੋੜ, ਪੰਜਾਬ ਸਰਕਾਰ ਵੱਲੋਂ ਨਵੀਂ SIT ਗਠਿਤ
NEXT STORY