Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    1:22:23 PM

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

  • peer jain incident

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਬਟਾਲਾ ਦੇ ਕਿਸਾਨਾਂ ਨੂੰ CM ਮਾਨ ਦਾ ਤੋਹਫ਼ਾ, ਸ਼ੁਰੂ ਹੋਈ ਖੰਡ ਮਿੱਲ

PUNJAB News Punjabi(ਪੰਜਾਬ)

ਬਟਾਲਾ ਦੇ ਕਿਸਾਨਾਂ ਨੂੰ CM ਮਾਨ ਦਾ ਤੋਹਫ਼ਾ, ਸ਼ੁਰੂ ਹੋਈ ਖੰਡ ਮਿੱਲ

  • Edited By Shivani Bassan,
  • Updated: 06 Dec, 2024 06:19 PM
Batala
chief minister mann inaugurated bio cng plant at batala
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਹਰਮਨ)- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ, 14 ਮੈਗਾਵਾਟ ਦੇ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀ.ਪੀ.ਡੀ. ਸਮਰੱਥਾ ਦੇ ਬਾਇਓ ਸੀ.ਐੱਨ.ਜੀ. ਪਲਾਂਟ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਟਾਲਾ ਦੀ ਇਸ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪ੍ਰੋਜੈਕਟ ਲੱਗਣ ਨਾਲ ਜਿੱਥੇ ਇਲਾਕੇ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਹੁਣ ਕਿਸਾਨਾਂ ਨੂੰ ਆਪਣਾ ਗੰਨਾ ਦੂਰ ਦੀਆਂ ਮਿੱਲਾਂ 'ਚ ਨਹੀਂ ਲਿਜਾਣਾ ਪਵੇਗਾ, ਇਲਾਕੇ 'ਚ ਹੀ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ 'ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਉਣ ਲਈ ਕਿਸਾਨਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਅਸੀਂ ਕਿਸਾਨ ਅਤੇ ਕਿਰਸਾਨੀ ਨੂੰ ਪੈਰਾਂ 'ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਇਸ ਦੌਰਾਨ ਉਨ੍ਹਾਂ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ 'ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਮਹਾਨ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੀਤੀ ਪਵਿੱਤਰ ਧਰਤੀ ਹੈ ਅਤੇ ਇੱਥੇ ਬਹਾਦਰ ਅਤੇ ਮਿਹਨਤੀ ਲੋਕਾਂ ਦਾ ਵਸੇਬਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਰਵਾਇਤੀ ਪਾਰਟੀਆਂ ਦੀ ਸਿਆਸੀ ਬਦਲਾਖੋਰੀ ਦਾ ਸੰਤਾਪ ਭੋਗਿਆ ਹੈ। ਮਹਾਨ ਦੇਸ਼ ਭਗਤ ਪੈਦਾ ਕਰਨ ਵਾਲੇ ਇਸ ਖੇਤਰ ਨੇ ਰਵਾਇਤੀ ਪਾਰਟੀਆਂ ਦੇ ਸ਼ਾਸਨ ਦੌਰਾਨ ਕਦੇ ਵਿਕਾਸ ਹੁੰਦਾ ਨਹੀਂ ਦੇਖਿਆ। ਬੜੇ ਦੁੱਖ ਦੀ ਗੱਲ ਹੈ ਕਿ ਇਸ ਇਲਾਕੇ ਦੇ ਵੱਡੇ ਯੋਗਦਾਨ ਦੇ ਬਾਵਜੂਦ ਇਸ ਖੇਤਰ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੇ ਧੋਖਾ ਦਿੱਤਾ ਹੈ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਖਿੱਤੇ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਸਦਕਾ 296 ਕਰੋੜ ਰੁਪਏ ਦੀ ਲਾਗਤ ਨਾਲ ਇਸ ਅੱਪਗ੍ਰੇਡ ਖੰਡ ਮਿੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ 3500 ਟਨ ਗੰਨੇ ਦੀ ਪਿੜਾਈ ਕਰਨ ਦੀ ਸਮਰੱਥਾ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਦੇ ਮੌਜੂਦਾ ਸੀਜ਼ਨ ਦੌਰਾਨ 35 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਨ ਦਾ ਟੀਚਾ ਹੈ ਅਤੇ ਇਹ ਵਾਤਾਵਰਣ ਪੱਖੀ ਪਲਾਂਟ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਖੰਡ ਮਿੱਲ ਹੈ ਜਿੱਥੇ 100 ਫੀਸਦੀ ਗੈਸ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਸ ਦੀ ਸਮਰੱਥਾ ਰੋਜ਼ਾਨਾ 14000 ਘਣ ਮੀਟਰ ਹੈ ਅਤੇ ਇਹ ਵਾਤਾਵਰਣ ਵਿੱਚ 30,000 ਕਾਰਾਂ ਦੇ ਹੁੰਦੇ ਪ੍ਰਦੂਸ਼ਣ ਦੇ ਬਰਾਬਰ ਪ੍ਰਦੂਸ਼ਣ ਨੂੰ ਰੋਕ ਸਕੇਗੀ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਰੋਜ਼ਾਨਾ 150 ਟਨ ਤੋਂ ਵੱਧ ਰਹਿੰਦ-ਖੂੰਹਦ ਨੂੰ ਪ੍ਰੋਸੈਸ ਕਰੇਗਾ ਅਤੇ 20 ਟਨ ਆਰਗੈਨਿਕ ਖਾਦ ਤਿਆਰ ਕਰੇਗਾ ਜਿਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਬਹਾਦਰਪੁਰ ਪੰਜਾਬ ਦਾ ਪਹਿਲਾ ਪਿੰਡ ਹੈ ਜਿੱਥੇ ਘਰ-ਘਰ ਬਾਇਓ ਰਸੋਈ ਗੈਸ ਪਹੁੰਚਾਉਣ ਲਈ ਪਾਈਪ ਲਾਈਨ ਵਿਛਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿੱਲ ਵਿਸ਼ਵ ਭਰ ਵਿੱਚ ਉਪਲਬਧ ਨਵੀਨਤਮ ਤਕਨਾਲੋਜੀ ਨਾਲ ਲੈਸ ਹੈ ਅਤੇ ਇਸ ਨਾਲ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਪੰਜਾਬ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜਿਸ ਨਾਲ ਇਸ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬਾ ਗੰਨੇ ਦੇ ਵੱਧ ਤੋਂ ਵੱਧ ਭਾਅ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਭਾਅ ਦਿੱਤਾ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਕੇ ਦਮਨ, ਬੇਇਨਸਾਫ਼ੀ ਅਤੇ ਜ਼ੁਲਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ।

ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ 'ਆਪ' ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਪੰਜ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ 'ਆਪ' ਨੇ ਇਨ੍ਹਾਂ ਖੇਤਰਾਂ ਨੂੰ ਪਹਿਲ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਘਟਾਉਣ ਲਈ ਅਜਿਹੇ ਪਲਾਂਟ ਲਗਾ ਰਹੀ ਹੈ ਜਿਸ ਨਾਲ ਸੂਬੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ। ਅਕਾਲੀ ਆਗੂਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਲੋਕਾਂ ਦੇ ਭਲੇ ਲਈ ਚੰਗੇ ਕੰਮ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੇ। ਅਜਿਹੇ ਮਾੜੇ ਕੰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਜਿਹੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰਨਾਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Minister Mann
  • inaugurated
  • Bio CNG plant
  • Batala
  • ਬਟਾਲਾ
  • ਬਾਇਓ ਸੀਐਨਜੀ ਪਲਾਂਟ
  • ਮੁੱਖ ਮੰਤਰੀ ਮਾਨ
  • ਉਦਘਾਟਨ

ਲੁਧਿਆਣਾ 'ਚ ਅਕਾਲੀ ਦਲ ਨੂੰ ਝਟਕਾ, ਦੋ ਸਾਬਕਾ ਕੌਂਸਲਰਾਂ ਨੇ ਛੱਡਿਆ ਸਾਥ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • cm vijay  s big blow against corruption
    ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ ਮੁਅੱਤਲ, FIR ਦਰਜ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • cm mohan yadav  s big statement
    ਮੱਧ ਪ੍ਰਦੇਸ਼ ’ਚ ਇਕਸਾਰ ਸਿਵਲ ਕੋਡ ਬਿੱਲ ਲਿਆਉਣ ਦੀ ਤਿਆਰੀ ; CM ਮੋਹਨ ਯਾਦਵ ਦਾ ਵੱਡਾ ਬਿਆਨ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • farmers electricity bills worth rs 48 000 crore will be waived
    Good News ! ਕਿਸਾਨਾਂ ਦਾ 48 ਹਜ਼ਾਰ ਕਰੋੜ ਦਾ ਬਿਜਲੀ ਬਿੱਲ ਹੋਵੇਗਾ ਮੁਆਫ, CM ਫੜਨਵੀਸ ਨੇ ਕੀਤਾ ਐਲਾਨ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
Trending
Ek Nazar
famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh khanna
      ਪੰਜਾਬ ਬੰਦ: ਖੰਨਾ 'ਚ ਸਫ਼ਾਈ ਸੇਵਕਾਂ ਨੇ ਬੰਦ ਕਰਵਾਏ ਬਾਜ਼ਾਰ!
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • two accused in jalandhar arrested with weapons for target killing
      ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • road accident brother dead
      ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
    • impact of   punjab bandh   in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • bpeo office clerk arrested for taking bribe of rs 10 000
      ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
    • nakodar city completely shut down
      ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
    • the full impact of   punjab bandh   in dera bassi
      ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +