ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈੱਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ. ਆਈ. ਐੱਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਧਰਮੀ ਫੌ਼ਜੀਆਂ ਤੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਕਿਸਾਨ-ਮਜ਼ਦੂਰਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਆਈ. ਆਈ.ਐੱਮ. ਅਹਿਮਦਾਬਾਦ ਦੁਨੀਆ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈੱਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ। ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
NEXT STORY