ਜਲੰਧਰ (ਸੁਨੀਲ ਮਹਾਜਨ) : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਮੁਲਜ਼ਮਾਂ ਨੂੰ ਹੁਕਮ ਦਿੱਤੇ ਸਨ ਕਿ ਸਾਰੇ 9 ਵਜੇ ਤੱਕ ਅਪਣੇ ਦਫਤਰਾਂ ਵਿਚ ਹਾਜ਼ਰ ਰਹਿਣ ਪਰ ਸਰਕਾਰੀ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਲੱਗਦਾ ਹੈ ਕਿ ਕੋਈ ਪਰਵਾਹ ਨਹੀਂ ਹੈ। ਮੁੱਖ ਮੰਤਰੀ ਦੇ ਹੁਕਮਾਂ ਦਾ ਰੀਐਲਿਟੀ ਚੈੱਕ ਕਰਨ ਲਈ ਜਦੋਂ ਜਗ ਬਾਣੀ ਜਲੰਧਰ ਦੇ ਡਿਪਟੀ ਕਮਿਸ਼ਨ ਦੇ ਦਫਤਰ ਪਹੁੰਚੀ ਤਾਂ ਉਥੇ ਅਫਸਰ ਤਾਂ ਕੀ ਬਹੁਤ ਸਾਰੇ ਮੁਲਾਜ਼ਮ ਵੀ ਮਿੱਥੇ ਸਮੇਂ ਕਾਫੀ ਲੇਟ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਚੁੱਕਿਆ ਇਕ ਹੋਰ ਵੱਡਾ ਕਦਮ
ਹਾਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ ਦੀ ਕਾਪੀਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਦਫ਼ਤਰਾਂ ਵਿਚ ਪਹੁੰਚ ਚੁੱਕੀਆਂ ਸਨ ਪਰ ਬਾਵਜੂਦ ਇਸ ਦੇ ਅਫਸਰ ਅਤੇ ਮੁਲਾਜ਼ਮ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋ ਕਾਫੀ ਲੇਟ ਪਹੁੰਚੇ। ਇਸ ਦੌਰਾਨ ਜਦੋਂ ਮੁਲਾਜ਼ਮਾਂ ਨਾਲ ਗੱਲਬਾਤ ਕਰਨੀ ਚਾਹੀਦੀ ਤਾਂ ਕੁੱਝ ਨੇ ਕੈਮਰੇ ’ਤੇ ਆਉਣ ਤੋਂ ਇਨਕਾਰ ਕਰ ਦਿੱਤਾ ਜਦਕਿ ਕਈਅਂ ਨੇ ਕਿਹਾ ਕਿ ਅਸੀਂ ਸਰਕਾਰੀ ਮੁਲਾਜ਼ਮ ਹੀ ਨਹੀਂ ਹਾਂ। ਇਸ ਤੋਂ ਇਲਾਵਾ ਕਈਆਂ ਨੇ ਬਾਰਿਸ਼ ਪੈਣ ਦਾ ਬਹਾਨਾ ਲਗਾ ਕੇ ਪੱਲਾ ਝਾੜ ਦਿੱਤਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਦਿੱਤੇ ਰਾਵਤ ਦੇ ਬਿਆਨ ਤੋਂ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ
ਉਧਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਂ ਵੀ ਰਾਊਂਡ ਲਗਾਏ ਹਨ ਅਤੇ ਕਈ ਅਫਸਰ ਅਤੇ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਲੇਟ ਆਉਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਿਸੇ ਦਾ ਜਵਾਬ ਤਸੱਲੀ ਬਖਸ਼ ਨਹੀਂ ਹੋਵੇਗਾ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਟ੍ਰੈਫਿਕ ਪੁਲਸ ’ਚ ਹੋਇਆ ਵੱਡਾ ਫੇਰਬਦਲ : ਬੀਟ ਸਿਸਟਮ ਖ਼ਤਮ, ਸ਼ਹਿਰ ਨੂੰ 4 ਹਿੱਸਿਆਂ ’ਚ ਵੰਡਿਆ
NEXT STORY