ਅੰਮ੍ਰਿਤਸਰ (ਸਰਬਜੀਤ)- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੀ ਧੀ ਨਿਆਮਤ ਕੌਰ ਨਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਮਜੀਠਾ 'ਚ ਵੱਡੀ ਵਾਰਦਾਤ, ਜਵਾਈ ਵਲੋਂ ਚਾਚੇ ਸਹੁਰੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ। ਮੁੱਖ ਮੰਤਰੀ ਮਾਨ ਦੀ ਧੀ ਨਿਆਮਤ ਕੌਰ ਦਾ ਜਨਮ 28 ਮਾਰਚ 2024 ਨੂੰ ਹੋਇਆ ਸੀ। ਮਾਨ ਦਾ ਦੂਸਰਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਹੋਇਆ ਸੀ। ਭਗਵੰਤ ਮਾਨ ਪਹਿਲੀ ਵਾਰੀ ਆਪਣੀ ਧੀ ਨਿਆਮਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲੈ ਕੇ ਪਹੁੰਚੇ ਹਨ।
ਦੱਸ ਦੇਈਏ ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦੁਰਰਗਿਆਣਾ ਮੰਦਿਰ ਅਤੇ ਰਾਮ ਤੀਰਥ ਵੀ ਗਏ। ਜਿੱਥੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਟਿਕਟਾਂ ਦੇ ਐਲਾਨ ਮਗਰੋਂ ਪਾਰਟੀਆਂ 'ਚ ਉੱਭਰੇ ਬਾਗੀ ਸੁਰ, ਜਾਰੀ ਰਹੇਗਾ ਦਲ-ਬਦਲੀਆਂ ਦਾ ਦੌਰ
NEXT STORY