ਪਟਿਆਲਾ/ ਬਨੂੜ, (ਬਲਜਿੰਦਰ, ਗੁਰਪਾਲ)- ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੁਪਹਿਰ ਨੂੰ ਬਨੂੜ ਵਿਖੇ ਹਰਿਆਣਾ ਨਾਲ ਲਗਦੀ ਸਰਹੱਦ 'ਤੇ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨਾਲ ਚੀਫ ਸੈਕਟਰੀ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਪਟਿਆਲਾ ਜ਼ੋਨ ਦੇ ਆਈ. ਜੀ. ਸ਼੍ਰੀ ਏ. ਐੱਸ. ਰਾਏ ਅਤੇ ਡੀ. ਐੱਸ. ਪੀ. ਕ੍ਰਿਸ਼ਨ ਕੁਮਾਰ ਪੈਂਥੇ ਵੀ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ। ਕਿਸੇ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਨਾ ਹੀ ਪੰਜਾਬ ਦਾ ਮਾਹੌਲ ਖਰਾਬ ਹੋਣ ਦੇਣਗੇ।
ਪੁਲਸ ਨੇ 8 ਡੇਰਾ ਸਮਰਥਕਾਂ ਨੂੰ ਲਿਆ ਹਿਰਾਸਤ 'ਚ
NEXT STORY