ਜਲੰਧਰ (ਧਵਨ) : ਪੰਜਾਬ ਸਰਕਾਰ ਵੱਲੋਂ ਕੱਲ ਤੋਂ ਮੋਹਾਲੀ ਵਿਖੇ ਕਰਵਾਏ ਜਾ ਰਹੇ ‘ਇਨਵੈਸਟ ਪੰਜਾਬ ਸੰਮੇਲਨ’ ’ਚ ਹਿੱਸਾ ਲੈਣ ਆਈ ਜਰਮਨ ਦੀ ਐਗਰੋ ਕੰਪਨੀ ਬੇਵੇ ਗਲੋਬਲ ਦੇ ਅਧਿਕਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਪੰਜਾਬ ’ਚ ਪੂੰਜੀ ਨਿਵੇਸ਼ ਕਰਨ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਨੇ ਪੰਜਾਬ ਨੂੰ ਲੈ ਕੇ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਈ ਵਿਦੇਸ਼ੀ ਕੰਪਨੀਆਂ ਪੰਜਾਬ ’ਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਦਾ ਝੁਕਾਅ ਪੰਜਾਬ ਵੱਲ ਹੋਇਆ ਹੈ।
ਇਹ ਵੀ ਪੜ੍ਹੋ : PPCC ਪ੍ਰਧਾਨ ਰਾਜਾ ਵੜਿੰਗ ਦਾ ਦਾਅਵਾ, ਜਲੰਧਰ ਲੋਕ ਸਭਾ ਸੀਟ ਕਾਇਮ ਰੱਖੇਗੀ ਕਾਂਗਰਸ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗੀਕਰਨ ਦੀ ਰਫ਼ਤਾਰ ਨੂੰ ਤੇਜ਼ ਕਰਨ ’ਚ ਲੱਗੀ ਹੋਈ ਹੈ ਅਤੇ ਇਸ ਲਈ ਉੱਦਮੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਦਯੋਗ ਲਗਾਉਣ ਲਈ ਉਨ੍ਹਾਂ ਦੀ ਸਰਕਾਰ ਸਿੰਗਲ ਵਿੰਡੋ ਸਿਸਟਮ ਲਾਗੂ ਕਰਨ ਦਾ ਐਲਾਨ ਕਰ ਚੁੱਕੀ ਹੈ ਅਤੇ ਉਦਯੋਗਾਂ ਨੂੰ ਨਿਵੇਸ਼ ਕਰਨ ਲਈ ਹੁਣ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਲ ਤੋਂ ਸ਼ੁਰੂ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਇਤਿਹਾਸਕ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਸੁਧਾਰਨ ’ਚ ਸਹਾਈ ਸਿੱਧ ਹੋਵੇਗਾ।
ਇਹ ਵੀ ਪੜ੍ਹੋ : ਛੁੱਟੀ ’ਤੇ ਆਏ ਫ਼ੌਜੀ ਨੇ ਸੜਕ ਹਾਦਸੇ ’ਚ ਤੋੜਿਆ ਦਮ, ਫ਼ੌਜੀ ਸਨਮਾਨਾਂ ਨਾਲ ਹੋਇਆ ਸਸਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਹੁਣ ਕੈਨੇਡਾ ਅਤੇ ਆਸਟ੍ਰੇਲੀਆ 'ਚ ਘੱਟ ਫ਼ੀਸ ਭਰਕੇ ਵੀ ਲੈ ਸਕਦੇ ਹੋ ਸਟੂਡੈਂਟ ਵੀਜ਼ਾ
NEXT STORY