ਫਿਰੋਜ਼ਪੁਰ(ਹਰਚਰਨ,ਬਿੱਟੂ) - ਵਿਧਾਇਕ ਫਿਰੋਜ਼ਪੁਰ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰੋਜ਼ਪੁਰ ਵਿਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੇ ਨਿਰਮਾਣ ਕਾਰਜ ਨੂੰ ਜਲਦੀ ਤੋਂ ਜਲਦੀ ਚਲਾਉਣ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖਿਆ ਹੈ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਜੋ ਕਿ ਸਰਹੱਦੀ ਜ਼ਿਲ੍ਹੇ ਵਿਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਸ਼ੁਰੂ ਕਰਨ ਦੇ ਮੁੱਦੇ ’ਤੇ ਲਗਾਤਾਰ ਕੰਮ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਣਾ ਲਾਜ਼ਮੀ ਹੈ ਕਿਉਂਕਿ ਫਿਰੋਜ਼ਪੁਰ ਪ੍ਰਸ਼ਾਸਨ ਨੇ ਪਹਿਲਾਂ ਹੀ ਪਿੰਡ ਮਲਵਾਲ ਕਾਦੀਮ ਵਿਚ 27 ਏਕੜ ਜ਼ਮੀਨ ਵੀ ਪੀ.ਜੀ.ਆਈ. ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਵੀ 100 ਬਿਸਤਰਿਆਂ ਵਾਲੇ ਸੈਂਟਰ ਦੀ ਉਸਾਰੀ ਲਈ 490 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸੈਟੇਲਾਇਟ ਸੈਂਟਰ ਜ਼ਿਲ੍ਹੇ ਵਿਚ ਕੋਵਿਡ-9 ਦੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਵਿਚ ਮਦਦ ਕਰੇਗਾ ਅਤੇ ਇਸ ਤੋਂ ਇਲਾਵਾ ਇਸ ਸੈਂਟਰ ਤੋਂ ਉਨ੍ਹਾਂ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ ਜਿਨ੍ਹਾਂ ਨੂੰ ਇਲਾਜ ਲਈ ਹੋਰ ਜ਼ਿਲ੍ਹਿਆਂ ਵਿਚ ਜਾਣਾ ਪੈਂਦਾ ਹੈ।
ਕੋਹਲੀ ਐਂਡ ਐਸੋਸੀਏਟਸ ਦੇ ਨਾਲ ਐੱਸ. ਜੀ. ਪੀ. ਸੀ. ਦਾ ਸਮਝੌਤਾ ਖਤਮ ਕੀਤਾ ਜਾਏ : ਬੀਰ ਦਵਿੰਦਰ
NEXT STORY