ਚੰਡੀਗੜ੍ਹ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਕੋਵਿਡ-19 ਤੋਂ ਲੋਕਾਂ ਦੀ ਜਾਨ ਬਚਾਉਣ ਵਲ ਵਿਸ਼ੇਸ਼ ਧਿਆਨ ਕੇਂਦਰਤ ਕਰਨ ਲਈ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬੇ ਵਿਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫੀਸਦੀ ਦੀ ਮੌਜੂਦਾ ਮੌਤ ਦਰ ਵਿਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਫੈਲਣ ਦੇ ਮੱਦੇਨਜ਼ਰ ਹਰ ਪੰਜਾਬੀ ਦੇ ਜੀਵਨ ਨੂੰ ਬਚਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੋਗੀਆਂ ਦੀ ਵਿਸ਼ੇਸ਼ ਦੇਖਭਾਲ ਕਰਨ ਦੇ ਨਾਲ-ਨਾਲ ਡਾ. ਕੇ. ਕੇ. ਤਲਵਾੜ ਦੀ ਪ੍ਰਧਾਨਗੀ ਵਾਲੇ ਸੂਬੇ ਦੇ ਮਾਹਿਰ ਸਮੂਹ ਸਮੇਤ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਮਾਹਿਰਾਂ ਦੀ ਮਦਦ ਲੈਣ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ 'ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ
ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨਾਲ ਆਪਣੀ ਪਹਿਲੀ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਮਾਰੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਵਿਚ ਕੋਵਿਡ-19 ਮਾਮਲਿਆਂ ਦੀ ਵਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਹ ਹਰੇਕ ਡਿਪਟੀ ਕਮਿਸ਼ਨਰ ਦੀ ਡਿਊਟੀ ਬਣਦੀ ਹੈ ਕਿ ਉਹ ਉਚਿਤ ਨਿਗਰਾਨੀ ਯਕੀਨੀ ਬਣਾਉਣ ਅਤੇ ਨਾਲ ਹੀ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਸਿਹਤਯਾਬ ਹੋਏ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਭੇਜਣ ਸਬੰਧੀ ਆਪਣੀ ਤਰਫੋਂ ਪੂਰੇ ਯਤਨ ਕਰਨ ਲਈ ਵੀ ਕਿਹਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕੋਵਿਡ ਮਰੀਜ਼ ਆਪਣੇ ਖ਼ਰਚ 'ਤੇ ਨਿੱਜੀ ਹਸਪਤਾਲਾਂ ਵਿਚ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਨੂੰ ਆਪਣਾ ਖੁਦ ਦਾ ਭੋਜਨ ਆਦਿ ਮੰਗਵਾਉਣ ਦੀ ਆਗਿਆ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਕੈਪਟਨ ਨੇ ਸਪੱਸ਼ਟ ਕੀਤੀ ਸਥਿਤੀ, ਫਿਲਹਾਲ ਨਹੀਂ ਲੱਗੇਗੀ ਤਾਲਾਬੰਦੀ
ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦਾ ਹਰ ਇਕ ਨਾਗਰਿਕ ਮਾਸਕ ਪਾ ਕੇ ਰੱਖੇ ਅਤੇ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਸਿਹਤ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਕੇ. ਏ. ਪੀ. ਸਿਨਹਾ, ਪ੍ਰਮੁੱਖ ਸਕੱਤਰ ਡਾਕਟਰੀ ਸਿੱÎਖਿਆ ਅਤੇ ਖੋਜ ਡੀ. ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਸ਼ਾਮਲ ਸਨ।
ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ 'ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ
NEXT STORY