ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਜ਼ਿਲ੍ਹਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਜ਼ਿਆਦਾ ਤੋਂ ਜ਼ਿਆਦਾ ਗਿਰਾਵਟ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ : ਰੇਲਵੇ ਬੋਰਡ ਨੇ ਟਿਕਟ ਚੈਕਿੰਗ ਕਰ 2.09 ਕਰੋੜ ਰੁਪਏ ਜੁਰਮਾਨਾ ਵਸੂਲਿਆ
ਇਸ ਤੋਂ ਪਹਿਲਾਂ 22 ਸਤੰਬਰ ਨੂੰ ਵੀ ਮੁੱਖ ਸਕੱਤਰ ਨੇ ਮੀਟਿੰਗ ਕੀਤੀ ਸੀ ਅਤੇ ਇਸ ਵਕਫ਼ੇ ਦੌਰਾਨ ਹਰੇਕ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਬਾਰੇ ਇਕੱਲੇ ਇਕੱਲੇ ਡਿਪਟੀ ਕਮਿਸ਼ਨਰ ਤੋਂ ਮੁੱਖ ਸਕੱਤਰ ਨੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ 'ਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਪਰਾਲੀ ਅਤੇ ਨਾੜ ਸਾੜਨ ਤੋਂ ਰੋਕਣ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਜਮਾਲਪੁਰ ਗੋਲੀਬਾਰੀ ਕਾਂਡ: ਅਕਾਲੀ ਨੇਤਾ ਸਮੇਤ ਦੋ ਪੁਲਸ ਕਰਮੀਆਂ ਨੂੰ ਉਮਰ ਕੈਦ, ਇਕ ਹੋਮ ਗਾਰਡ ਬਰੀ
ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਖਾਸ ਤੌਰ 'ਤੇ ਹਵਾ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਸਮਝਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਧ ਅਕਤੂਬਰ ਤੋਂ ਲੈ ਕੇ ਅੱਧ ਨਵੰਬਰ ਤੱਕ ਪਰਾਲੀ ਸਾੜਨ ਨਾਲ ਹਰ ਸਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਲੋਕਾਂ ਦੀ ਸਿਹਤ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਹਰ ਹਾਲ ਵਿਚ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਨਹੀ ਹੱਲ ਹੋ ਰਿਹਾ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦਾ ਮਾਮਲਾ, ਮੋਰਚੇ 'ਚ ਗੱਲਬਾਤ ਕਰਨ ਪਹੁੰਚੇ ਵਿਧਾਇਕ ਭੁੱਲਰ
ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਕਰਕੇ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਮਾਧਿਆਮਾਂ ਖਾਸ ਤੌਰ 'ਤੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾ ਕੇ ਅਤੇ ਐਨ.ਜੀ.ਓਜ਼ ਰਾਹੀਂ ਕਿਸਾਨਾਂ 'ਚ ਹੋਰ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਨਿੱਜੀ ਅਤੇ ਸਮਾਜਕ ਪੱਧਰ ‘ਤੇ ਬਹੁਤ ਜ਼ਿਆਦਾ ਨੁਕਸਾਨ ਹੈ।
ਇਹ ਵੀ ਪੜ੍ਹੋ : CM ਮਾਨ ਨੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਸੁਚਾਰੂ ਪ੍ਰਬੰਧਾਂ ਲਈ ਕੈਬਨਿਟ ਸਬ-ਕਮੇਟੀ ਗਠਿਤ
ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ 'ਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਤਾਹੀ ਨਾ ਬਰਦਾਸ਼ਤਯੋਗ ਹੋਵੇਗੀ।
ਜਮਾਲਪੁਰ ਫ਼ਰਜ਼ੀ ਪੁਲਸ ਮੁਕਾਬਲਾ : ਇਨਸਾਫ਼ ਮਿਲਣ ਤੋਂ ਬਾਅਦ ਛਲਕਿਆ ਮਾਪਿਆਂ ਦਾ ਦਰਦ
NEXT STORY