ਜਲੰਧਰ (ਸੋਨੂੰ) - ਬੀਤੀ ਰਾਤ ਜਲੰਧਰ ਦੇ ਚਿਕਚਿਕ ਚੌਕ ਵਿੱਚ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਦੋਵਾਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਹਾਦਸੇ ’ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਮ.ਜੀ. ਹੈਕਟਰ ਦੇ ਮਾਲਕ ਨੇ ਦੱਸਿਆ ਕਿ ਚਿਕਚਿਕ ਚੌਕ ਦੇ ਨੇੜੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਘਰ। ਉਹ ਆਪਣੀ ਕਾਰ ਰਿਸ਼ਤੇਦਾਰ ਦੇ ਘਰ ਛੱਡਣ ਲਈ ਆ ਰਿਹਾ ਸੀ ਕਿ ਚਿਕਚਿਕ ਚੌਕ ’ਤੇ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਕਾਰ ਪਲਟ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਪੜ੍ਹੋ ਇਹ ਵੀ ਖਬਰ - ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਥਾਣਾ 2 ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਕਾਰ ਵਰਕਸ਼ਾਪ ਚੌਕ ਤੋਂ ਆ ਰਹੀ ਸੀ ਅਤੇ ਦੂਜੀ ਕਾਰ ਚਿਕਚਿਕ ਹਾਊਸ ਨੇੜੇ ਸੀ। ਦੋਵੇਂ ਕਾਰਾਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਹਾਦਸਾ ਹੋਇਆ ਹੈ। ਪੁਲਸ ਨੇ ਕਿਹਾ ਕਿ ਚੌਕ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਨੂੰ ਚੈੱਕ ਕੀਤਾ ਜਾ ਰਿਹਾ ਹੈ, ਜਿਸ ਦੀ ਗਲਤੀ ਹੋਈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
ਕੋਰੋਨਾ ਆਫ਼ਤ 'ਚ ਪ੍ਰਸ਼ਾਸਨ ਦੀ ਸਖ਼ਤੀ, ਸੜਕਾਂ ’ਤੇ ਨਾਕਾਬੰਦੀ ਕਰਕੇ ਜਾਂਚ ਦੀ ਪ੍ਰਕਿਰਿਆ ਕੀਤੀ ਤੇਜ਼
NEXT STORY